ਰਾਹੂਲ ਸ਼ਰਮਾ,ਫਾਜ਼ਿਲਕਾ : ਫਾਜ਼ਿਲਕਾ ਦੇ ਬਜਾਜੀ ਬਾਜ਼ਾਰ ਵਿਖੇ ਜਸੂਜਾ ਕਲਾਥ ਹਾਊਸ ਵਿਖੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਮਾਮਲਾ ਸਾਮ੍ਹਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸੂਜਾ ਕਲਾਥ ਹਾਊਸ ਦੇ ਮਾਲਕ ਨੇ ਦੱਸਿਆ ਕਿ ਇਹ ਅੱਗ ਸਵੇਰੇ ਸ਼ਾਰਟ ਸਰਕਟ ਕਾਰਨ ਲੱਗੀ ਸੀ ਅਤੇ ਜਿਵੇਂ ਹੀ ਇਸਦਾ ਪਤਾ ਉਨ੍ਹਾਂ ਨੂੰ ਲਗਿਆ ਤਾਂ ਉਨ੍ਹਾਂ ਨੇ ਤੁੰਰਤ ਫਾਈਰ ਬਿਰਗੇਡ ਦਫਤਰ ਫੋਨ ਕੀਤਾ ਤਾਂ ਫਾਈਰ ਬਿਰਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਦੁਕਾਨ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ 5 ਲੱਖ ਦੇ ਕਰੀਬ ਨੁਕਸਾਨ ਹੋ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।