ਰਮਨਦੀਪ ਖੂਈਆ ਸਰਵਰ : ਰਾਜਸਥਾਨ ਤੋਂ ਪੰਜਾਬ 'ਚ ਪਿਛਲੇ ਲਮੇਂ ਸਮੇਂ ਤੋਂ ਨਸ਼ੇ ਦੀ ਤਸਕਰੀ ਲਗਾਤਾਰ ਕੀਤੀ ਜਾ ਰਹੀ ਹੈ ਪਰ ਫਾਜ਼ਿਲਕਾ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖੂਈਆ ਸਰਵਰ ਮੁਖੀ ਰਮਨਦੀਪ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਉਸਮਾਨ ਖੇੜਾ ਦੇ ਨੇੜੇ ਗਸ਼ਤ ਕੀਤਾ ਜਾ ਰਿਹਾ ਸੀ ਤਾਂ ਰਾਜਸਥਾਨ ਤੋਂ ਪੰਜਾਬ ਆ ਰਿਹੇ ਟਰਾਲੇ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਟਰਾਲੇ 'ਚ 6 ਕੁਇੰਟਲ 25 ਕਿੱਲੋ ਚੂਰਾ ਪੋਸਤ ਅਤੇ 40 ਹਜਾਰ ਨਸ਼ੀਲੀਆਂ ਗੋਲੀਆਂ ਸਮੇਤ ਡਰਾਇਵਰ ਅਤੇ ਕੰਡਕਟਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਰੋਪਿਆ ਨੇ ਦੱਸਿਆ ਕਿ ਇਹ ਨਸ਼ਾ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਜਾਇਆ ਜਾ ਰਿਹਾ ਸੀ ਅਤੇ ਪੁਲਿਸ ਵੱਲੋਂ ਇਨਾਂ ਨੂੰ ਕੋਰਟ 'ਚ ਪੇਸ਼ ਕੀਤਾ ਗਿਆ ਹੈ ਅਤੇ ਰਿਮਾਂਡ ਦੀ ਮੰਗ ਕੀਤੀ ਗਈ ਤਾਂ ਜੋ ਅੱਗੇ ਹੋਰ ਪੁੱਛਗਿੱਛ ਕੀਤੀ ਜਾ ਸਕੇ।