ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਮੱਘਰ ਸਿੰਘ ਜ਼ਿਲ੍ਹਾ ਵਿੱਤ ਸਕੱਤਰ ਅਤੇ ਗੁਰਸੇਵਕ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਮਮਦੋਟ ਦੀ ਪ੍ਰਧਾਨਗੀ ਵਿਚ ਕੀਤੀ ਗਈ। ਮੀਟਿੰਗ ਵਿਚ ਵੱਡਾ ਇਕੱਠ ਕੀਤਾ ਗਿਆ ਅਤੇ ਜੋ ਕਿ ਇਕ ਤਾਰੀਖ ਤੋਂ ਲੈ ਕੇ ਲਗਾਤਾਰ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਅੱਜ ਧਰਨਾ 24 ਦਿਨਾਂ ਵਿਚ ਦਾਖਲ ਹੋ ਗਿਆ ਹੈ। ਕਿਸਾਨ ਰੇਲਵੇ ਸਟੇਸ਼ਨ ਪਲੇਟ ਫਾਰਮ 1 'ਤੇ ਪਹੁੰਚੇ ਅਤੇ 3 ਬਿੱਲ ਜੋ ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਆੜ੍ਹਤੀਆਂ ਤੇ ਦਿਹਾੜੀਦਾਰ ਦੁਕਾਨਦਾਰ ਅਤੇ ਸਾਰੇ ਵਰਗਾਂ ਦੇ ਥੋਪੇ ਹੁੰਦੇ ਹਨ, ਉਸ ਦੇ ਰੋਸ ਵਜੋਂ ਲਗਾਤਾਰ ਧਰਨਾ ਜਾਰੀ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਜਦ ਤੱਕ ਕੇਂਦਰ ਸਰਕਾਰ 3 ਬਿੱਲ ਰੱਦ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਡਾ. ਬਲਕਾਰ ਸਿੰਘ ਬਲਾਕ ਵਾਇਸ ਪ੍ਰਧਾਨ ਮਮਦੋਟ, ਮਹਿੰਦਰ ਸਿੰਘ ਵਧੋਣ, ਦਿਲਬਾਗ ਸਿੰਘ, ਰੂਪ ਸਿੰਘ, ਹਰਨਾਮ ਸਿੰਘ, ਬਲਵਿੰਦਰ ਸਿੰਘ ਤੂਤ, ਰਛਪਾਲ ਸਿੰਘ, ਹਰਬੰਸ ਸਿੰਘ ਭੁੱਲਰ, ਗੁਰਮੇਲ ਸਿੰਘ, ਗੁਰਦਿੱਤ ਸਿੰਘ, ਗੁਰਵੀਰ ਸਿੰਘ, ਜੋਗਿੰਦਰ ਸਿੰਘ, ਜੰਡ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ ਸਰਪੰਚ, ਅਵਤਾਰ ਸਿੰਘ, ਰਛਪਾਲ ਸਿੰਘ, ਗੁਰਚਰਨ ਸਿੰਘ, ਗੁਰਦੇਵ ਸਿੰਘ, ਦਰਸ਼ਨ ਸਿੰਘ, ਜਸਮੇਲ ਸਿੰਘ ਗੁਰੂਹਰਸਹਾਏ, ਜਗਤਾਰ ਸਿੰਘ, ਇਕਬਾਲ ਸਿੰਘ, ਪਰਮਜੀਤ ਸਿੰਘ ਖਾਲਸਾ, ਹਰਨੇਕ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।