ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਇਕ ਆਨ ਲਾਈਨ ਪ੍ਰਰੋਗਰਾਮ ਦੌਰਾਨ ਕਰਵਾਈ। ਇਸ ਪ੍ਰਰੋਗਰਾਮ ਅਧੀਨ ਸਾਰੇ ਸਹਿਰੀ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ, ਐੱਲਈਡੀ ਲਾਈਟਾਂ, ਸੀਵਰੇਜ ਟਰੀਟਮੈਂਟ ਤੇ ਸਾਲਿਡ ਵੇਸਟ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਲਗਭਗ 11 ਹਜ਼ਾਰ ਕਰੋੜ ਰਾਜ ਭਰ ਦੇ ਸ਼ਹਿਰਾਂ ਦੇ ਵਿਕਾਸ ਦੇ ਕੰਮਾਂ ਲਈ ਖਰਚੇ ਜਾ ਰਹੇ ਹਨ। ਫਿਰੋਜ਼ਪੁਰ ਵਿਖੇ ਆਨ ਲਾਈਨ ਪ੍ਰਰੋਗਰਾਮ ਵਿਚ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ ਅਤੇ ਐੱਸਪੀਐੱਚ ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਆਪਣੇ ਸੰਬੋਧਨ ਵਿਚ ਬੋਲਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਦੇ ਵਿਕਾਸ ਨੂੰ ਵੇਖਦਿਆਂ ਸ਼ਹਿਰਾਂ ਵਿਚ 3 ਲੱਖ ਐੱਲਈਡੀ ਲਾਈਟਾਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰਾਂ ਵਿਚ ਪੰਜਾਬ ਸਰਕਾਰ 1.5 ਲੱਖ ਲੋਕਾਂ ਨੂੰ ਘਰ ਦੀ ਸਹੂਲਤ ਦੇਣ ਦੇ ਟੀਚੇ ਤੇ ਕੰਮ ਕਰ ਰਹੀ ਹੈ ਜਿਸ ਵਿਚ 93 ਹਜ਼ਾਰ ਘਰਾਂ ਦੀ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ ਜਿਸ ਵਿਚ 28 ਹਜ਼ਾਰ ਘਰ ਬਣ ਗਏ ਹਨ ਅਤੇ 32 ਹਜਾਰ ਉਸਾਰੀ ਅਧੀਨ ਹਨ। ਇਸ ਤੋਂ ਪਹਿਲਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਹਿਮ ਮਹਿੰਦਰਾ ਨੇ ਸੰਬੋਧਨ ਵਿਚ ਵਿਭਾਗ ਵੱਲੋਂ ਸ਼ਹਿਰਾਂ ਦੇ ਕੀਤੇ ਜਾ ਰਹੇ ਵਿਕਾਸ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵਿਕਾਸ ਲਈ ਧਨ ਦੀ ਕਮੀ ਨਹੀਂ ਆਉਣ ਦੇਵੇਗੀ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਕੰਮਾਂ ਵਿਚ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ।