ਐੱਸਬੀਐੱਸ ਕਾਲਜ ਆਫ ਨਰਸਿੰਗ ਵਿਖੇ ਮਨਾਈ ਲੋਹੜੀ
ਐੱਸਬੀਐੱਸ ਕਾਲਜ ਆਫ ਨਰਸਿੰਗ ਫਿਰੋਜ਼ਪੁਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
Publish Date: Tue, 13 Jan 2026 03:51 PM (IST)
Updated Date: Tue, 13 Jan 2026 03:54 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਐੱਸਬੀਐੱਸ ਕਾਲਜ ਆਫ ਨਰਸਿੰਗ ਫਿਰੋਜ਼ਪੁਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਧਰਮਪਾਲ ਬਾਂਸਲ ਵੱਲੋਂ ਸਾਰਿਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਤੇ ਸਾਰਿਆਂ ਨੂੰ ਲੋਹੜੀ ਵੰਡੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਸਹਿਯੋਗ ਅਤੇ ਸੱਭਿਆਚਾਰਕ ਮੁੱਲਾਂ ਨੂੰ ਅਪਣਾਉਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸਾਰਿਆਂ ਨੇ ਭੰਗੜਾ ਅਤੇ ਗਿੱਧਾ ਪਾ ਕੇ ਲੋਹੜੀ ਦਾ ਆਨੰਦ ਮਾਣਿਆ। ਇਸ ਸਮੇਂ ਸਾਰੇ ਸਟਾਫ ਵੱਲੋਂ ਲੋਹੜੀ ਦੇ ਗੀਤ ਗਾ ਕੇ ਨੱਚਣ ਲਈ ਮਜ਼ਬੂਰ ਕਰ ਦਿੱਤਾ। ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਕੋਮਲਪ੍ਰੀਤ ਕੌਰ, ਰਬਿਕਾ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਗਗਨਦੀਪ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਲ ਸਨ। ਅੰਤ ਵਿਚ ਸਭ ਨੇ ਇਕ ਦੂਜੇ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਮਾਗਮ ਖੁਸ਼ੀ ਅਤੇ ਉਤਸਾਹ ਭਰੇ ਮਾਹੌਲ ਵਿਚ ਸੰਪੰਨ ਹੋਇਆ।