ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਮਨਾਇਆ ਲੋਹੜੀ ਦਾ ਤਿਉਹਾਰ
ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਮਨਾਇਆ ਲੋਹੜੀ ਦਾ ਤਿਉਹਾਰ
Publish Date: Tue, 13 Jan 2026 03:41 PM (IST)
Updated Date: Tue, 13 Jan 2026 03:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ’ਚ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਸਕੂਲ ਦੇ ਵਿਹੜੇ ’ਚ ਅੱਗ ਬਾਲ ਕੇ ਲੋਹੜੀ ਦੀ ਰਸਮ ਅਦਾ ਕੀਤੀ । ਅਧਿਆਪਕਾਂ ਵੱਲੋ ਗਿੱਧਾ ਪਾਇਆ ਗਿਆ ਅਤੇ ਰਵਾਇਤੀ ਲੋਹੜੀ ਦੇ ਗੀਤ ਗਾਏ ਗਏ ਜਿਵੇ “ਸੁੰਦਰ ਮੁੰਦਰਿਏ ਹੋ, ਤੇਰਾ ਕੋਣ ਵਿਚਾਰਾ ਹੋ” ਅਤੇ ‘‘ਹੋ ਧੀਏ ਲੋਹੜੀਏ” ਜਿਨ੍ਹਾਂ ਨਾਲ ਸਾਰਾ ਮਾਹੌਲ ਖੁਸ਼ੀ ਨਾਲ ਭਰ ਗਿਆ। ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਲੋਹੜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਅਧਿਆਪਕਾਂ ਨੂੰ ਲੋਹੜੀ ਵਜੋਂ ਮੂੰਗਫਲੀ, ਗੱਚਕ, ਰਿਉੜੀਆਂ ਅਤੇ ਤਿਲ ਵੰਡੇ। ਪ੍ਰਿੰਸੀਪਲ ਰਮਨਜੀਤ ਕੌਰ ਨੇ ਲੋਹੜੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਤਿਉਹਾਰਾਂ ਰਾਹੀ ਆਪਸੀ ਭਾਈਚਾਰੇ ਅਤੇ ਪੰਜਾਬੀ ਸਭਿਆਚਾਰ ਨੂੰ ਮਜ਼ਬੂਤ ਕਰਨ ਦੀ ਗੱਲ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।