ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ

ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਤਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੀਰਇੰਦਰ ਅਗਰਵਾਲ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟੇ੍ਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਅਦਾਲਤਾਂ ਵਿਚ 14 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ। ਇਸ ਤੋਂ ਇਲਾਵਾ ਕੰਜ਼ਿਊਮਰ ਕੋਰਟ ਵਿਖੇ ਅਤੇ ਰੈਵੇਨਿਊ ਕੋਰਟ ਦੇ ਬੈਂਚ ਵੀ ਬਣਾਏ ਗਏ। ਇਸ ਲੋਕ ਅਦਾਲਤ ਵਿਚ 3694 ਕੇਸਾਂ ਵਿਚੋਂ 2666 ਕੇਸਾਂ ਦਾ ਨਿਪਟਾਰਾ ਕਰਕੇ 47,33,99,797 ਰੁਪਏ ਦਾ ਅਤੇ ਪ੍ਰਰੀ ਲਿਟੀਗੇਸ਼ਨ ਸਟੇਜ਼ ਤੇ 5293 ਕੇਸਾਂ ਵਿਚੋਂ 303 ਕੇਸਾਂ ਦਾ ਨਿਪਟਾਰਾ ਕਰਕੇ 2,12,45, 349 ਰੁਪਏ ਦਾ ਅਵਾਰਡ ਪਾਸ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜ਼ੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇਬਾਜ਼ੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜ਼ੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਆਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿਚ ਫੈਸਲਾ ਹੋਏ ਕੇਸਾਂ ਵਿਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਇਸ ਦੇ ਨਾਲ ਹੀ ਮਾਣਯੋਗ ਸੀਜੇ ਐੱਮ ਮਿਸ ਏਕਤਾ ਉੱਪਲ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਇਕ ਪ੍ਰਰੈਸ ਕਾਨਫਰੰਸ ਕੀਤੀ ਗਈ ਜਿਸ ਵਿਚ ਜੱਜ ਸਾਹਿਬ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਪ੍ਰਰੈਸ ਰਿਪੋਰਟਰਾਂ ਨੂੰ ਸੰਬੋਧਨ ਕੀਤਾ ਅਤੇ ਇਸ ਪ੍ਰਰੈਸ ਕਾਨਫਰੰਸ ਦੌਰਾਨ ਮਾਣਯੋਗ ਜੱਜ ਸਾਹਿਬ ਨੇ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਇਸ ਤੋਂ ਇਲਾਵਾ ਇਸ ਲੋਕ ਅਦਾਲਤ ਦੀ ਸਫਲਤਾ ਵਜੋਂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਦੀ ਕੋਰਟ ਵਿਚ ਇਕ ਪੁਰਾਣੇ ਐੱਮਏਸੀਟੀ ਕੇਸ ਵਿਚ ਇਕ ਨਾਬਾਲਗ ਲੜਕੀ ਦੇ ਮਾਤਾ ਪਿਤਾ ਦੀ ਸੜਕ ਹਾਦਸੇ ਵਿਚ ਹੋਈ ਮੌਤ ਤੋਂ ਬਾਅਦ ਅੱਜ ਲਗਪਗ 21,00,000 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਲੜਕੀ ਦੇ ਵਾਰਸਾਂ ਨੂੰ ਦੇ ਕੇ ਕੇਸ ਦਾ ਨਿਪਟਾਰਾ ਕੀਤਾ ਗਿਆ। ਇਸ ਦੇ ਨਾਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਕੋਰਟ ਕੰਪਲੈਕਸ ਵਿਚ ਸਾਰੇ ਸਟਾਫ ਲਈ ਲੰਚ ਦਾ ਵੀ ਪ੍ਰਬੰਧ ਕੀਤਾ ਗਿਆ ।