ਲੋਰਲ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ
ਲੋਰਲ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ
Publish Date: Sat, 21 Mar 2026 03:57 PM (IST)
Updated Date: Sat, 21 Mar 2026 04:01 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਲੋਰਲ ਇੰਟਰਨੈਸ਼ਨਲ ਪਬਲਿਕ ਸਕੂਲ, ਜਲਾਲਾਬਾਦ ਨੇ ਇਸ ਸਾਲ ਦੇ ਅਕਾਦਮਿਕ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੌ ਫੀਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੇ ਸਾਰੇ ਵਿਦਿਆਰਥੀ ਉੱਤਮ ਅੰਕਾਂ ਨਾਲ ਪਾਸ ਹੋਏ ਹਨ, ਜਿਸ ਨਾਲ ਸਕੂਲ ਪ੍ਰਬੰਧਨ, ਅਧਿਆਪਕ ਵਰਗ ਅਤੇ ਮਾਤਾ-ਪਿਤਾ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਹੀ ਦਿਸ਼ਾ-ਨਿਰਦੇਸ਼ ਅਤੇ ਉਤਸ਼ਾਹ ਨਾਲ ਹਰ ਲਕਸ਼ ਹਾਸਲ ਕੀਤਾ ਜਾ ਸਕਦਾ ਹੈ। ਸਕੂਲ ਦੀ ਪ੍ਰਿੰਸੀਪਲ ਅਨੁਪ੍ਰੀਤ ਕੌਰ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਨਿਰੰਤਰ ਕੋਸ਼ਿਸ਼ ਅਤੇ ਮਾਤਾ-ਪਿਤਾ ਦੇ ਸਹਿਯੋਗ ਦਾ ਨਤੀਜਾ ਹੈ। ਮਾਤਾ-ਪਿਤਾ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਸਕੂਲ ਦੇ ਸੁਧਰੇ ਹੋਏ ਵਾਤਾਵਰਨ, ਅਨੁਸ਼ਾਸਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨਾਲ ਬਹੁਤ ਖੁਸ਼ ਹਨ। ਉਨ੍ਹਾਂ ਨੇ ਸਕੂਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਬੱਚਿਆਂ ਦੇ ਹਰ ਪੱਖੀ ਵਿਕਾਸ ਲਈ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਪ੍ਰਿੰਸੀਪਲ ਅਨੁਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇਣ ਅਤੇ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਸਫਲ ਬਣਾਉਣ ਲਈ ਵਚਨਬੱਧ ਰਹੇਗਾ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।