ਬੇਅਦਬੀ ਵਿਰੁੱਧ ਸਖਤ ਕਾਨੂੰਨ ਲਈ ਸੀਐੱਮ ਦਾ ਕੀਤਾ ਧੰਨਵਾਦ
ਬੇਅਦਬੀ ਵਿਰੁੱਧ ਸਖਤ ਕਾਨੂੰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਮਮਦੋਟ ਆਗੂਆਂ ਵੱਲੋਂ ਧੰਨਵਾਦ
Publish Date: Sun, 19 Apr 2026 04:40 PM (IST)
Updated Date: Sun, 19 Apr 2026 04:42 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖਤ ਕਾਨੂੰਨ ਬਣਾਉਣ ਦੇ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਮਦੋਟ ਇਲਾਕੇ ਦੇ ਆਗੂਆਂ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ। ਮਾਰਕੀਟ ਕਮੇਟੀ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਨਗਰ ਪੰਚਾਇਤ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਨਗਰ ਪੰਚਾਇਤ ਦੇ ਉਪ ਪ੍ਰਧਾਨ ਬਾਬਾ ਦਲਜੀਤ ਸਿੰਘ, ਆਮ ਆਦਮੀ ਪਾਰਟੀ ਦੇ ਮਮਦੋਟ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਸੋਨੂੰ ਸੇਠੀ ਐੱਮਸੀ ਅਤੇ ਮਮਦੋਟ ਵਾਰਡ ਨੰਬਰ 5 ਤੋਂ ਸੰਦੀਪ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸੱਚਾ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲੋਕ ਇਸ ਤਰ੍ਹਾਂ ਦੇ ਸਖਤ ਕਾਨੂੰਨ ਦੀ ਮੰਗ ਕਰ ਰਹੇ ਸਨ ਅਤੇ ਹੁਣ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕਦਮ ਚੁੱਕਣਾ ਸਮੇਂ ਦੀ ਲੋੜ ਸੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਅਜਿਹੀਆਂ ਦੁੱਖਦਾਈ ਘਟਨਾਵਾਂ ’ਤੇ ਰੋਕ ਲੱਗੇਗੀ ਅਤੇ ਸਮਾਜ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲੇਗੀ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਫੈਸਲੇ ਲੈਂਦੀ ਆ ਰਹੀ ਹੈ ਅਤੇ ਇਹ ਕਦਮ ਵੀ ਉਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਫੈਸਲੇ ਲਏ ਜਾਂਦੇ ਰਹਿਣਗੇ।