ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਆਰਿਫ ਕੇ ਦੇ ਅਧੀਨ ਆਉਂਦੇ ਪਿੰਡ ਦੌਲਤਪੁਰਾ ਵਿਖੇ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ ਵਿਚ ਪੁਲਿਸ ਨੇ 5 ਵਿਅਕਤੀਆਂ ਸਮੇਤ 2-3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰੇਸ਼ਮ ਸਿੰੰਘ ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਦੌਲਤਪੁਰਾ ਨੇ ਦੱਸਿਆ ਕਿ ਮਿਤੀ 24 ਜੂਨ 2022 ਨੂੰ ਉਸ ਨੇ ਆਪਣੇ ਖੇਤਾਂ ਵਿਚ ਝੋਨਾ ਲਗਾਇਆ ਸੀ ਅਤੇ ਨਾਲ ਦੀ ਜ਼ਮੀਨ ਸੁਖਵੰਤ ਸਿੰਘ ਪੁੱਤਰ ਬੋਹੜ ਸਿੰਘ ਨੇ ਠੇਕੇ 'ਤੇ ਲਈ ਹੋਈ ਹੈ, ਜੋ ਇਨਾਂ੍ਹ ਨੇ ਉਸ ਦੇ ਝੋਨੇ ਦਾ ਪਾਣੀ ਆਪਣੇ ਖੇਤ ਨੂੰ ਵੱਟ ਤੋੜ ਕੇ ਪਾ ਰਹੇ ਸੀ ਤਾਂ ਉਸ ਨੇ ਰਾਤ ਸਮੇਂ ਆਪਣੀ ਵੱਟ ਦੁਬਾਰਾ ਬੰਨ ਆਇਆ ਸੀ। ਇਸੇ ਰੰਜ਼ਿਸ਼ ਕਰਕੇ ਦੋਸ਼ੀਅਨ ਨੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਰੇਸ਼ਮ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਸੁਖਵੰਤ ਸਿੰਘ, ਗੁਰਭੇਜ ਸਿੰਘ ਪੁੱਤਰ ਸੁਖਵੰਤ ਸਿੰਘ, ਸੁਖਦੇਵ ਸਿੰਘ ਪੁੱਤਰ ਸੁਖਵੰਤ ਸਿੰਘ, ਗੁਰਪਿੰਦਰ ਸਿੰਘ ਦੇ ਪੁੱਤਰ ਅਤੇ ਗੁਰਵਿੰਦਰ ਸਿੰਘ ਵਾਸੀਅਨ ਆਰਿਫ ਕੇ ਅਤੇ 2-3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।