- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਗੁਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਫਿਰੋਜ਼ਪੁਰ ਦੇ ਬਸਤੀ ਖੇਮ ਕਰਨ ਵਿਖੇ ਟਰੈਕਟਰ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ। ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ 3 ਬਾਏ ਨੇਮ ਵਿਅਕਤੀਆਂ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ 103, 333, 351 (3) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਬਸਤੀ ਖੇਮ ਕਰਨ, ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੇ ਪਿਤਾ ਜਸਵੰਤ ਸਿੰਘ ਨੇ ਦੋਸ਼ੀਅਨਚੰਨਾ ਸਿੰਘ ਪੁੱਤਰ ਟਹਿਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ, ਮਹਿਕਪ੍ਰੀਤ ਸਿੰਘ ਪੁੱਤਰ ਚੰਨਾ ਸਿੰਘ ਵਾਸੀਅਨ ਪਿੰਡ ਸਰਾਵਾਂ ਬੋਦਲਾ ਜ਼ਿਲ੍ਹਾ ਸ੍ਰੀ ਮੁਕਤਸਸਰ ਸਾਹਿਬ ਪਾਸੋਂ ਇਕ ਟਰੈਕਟਰ ਖਰੀਦਿਆ ਸੀ, ਜਿਸ ਦੇ 2 ਲੱਖ 85 ਹਜ਼ਾਰ ਰੁਪਏ ਦਾ ਲੈਣ-ਦੇਣ ਬਾਕੀ ਸੀ।
ਇਸੇ ਲੈਣ-ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਰੌਲਾ ਚੱਲ ਰਿਹਾ ਸੀ। ਦਲਜੀਤ ਸਿੰਘ ਨੇ ਦੱਸਿਆ ਕਿ ਮਿਤੀ 9 ਅਗਸਤ 2026 ਨੂੰ ਸਵੇਰੇ ਦੋਸ਼ੀ ਪੈਸੇ ਲੈਣ ਲਈ ਉਸ ਦੇ ਘਰ ਆਏ ਸਨ। ਇਸ ਦੌਰਾਨ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜੋ ਵੱਧ ਕੇ ਲੜਾਈ-ਝਗੜੇ ਵਿਚ ਬਦਲ ਗਈ। ਦਲਜੀਤ ਸਿੰਘ ਨੇ ਦੱਸਿਆ ਕਿ ਇਸੇ ਲੜਾਈ ਦੌਰਾਨ ਦੋਸ਼ੀਅਨ ਨੇ 2 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੇ ਪਿਤਾ ਜਸਵੰਤ ਸਿੰਘ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੇ ਗੁੱਝੀਆਂ ਸੱਟਾਂ ਲੱਗੀਆਂ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਰਿਵਾਰ ਵੱਲੋਂ ਉਸ ਦੇ ਪਿਤਾ ਜਸਵੰਤ ਸਿੰਘ ਨੂੰ ਇਲਾਜ ਲਈ ਫਿਰੋਜ਼ਪੁਰ ਵਿਖੇ ਇਕ ਨਿੱਜੀ ਹਸਪਾਤਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਗੁਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।