ਵਿਅਕਤੀ ਦੀ ਕੀਤੀ ਕੁੱਟਮਾਰ, ਨੌਂ ਵਿਅਕਤੀ ਨਾਮਜ਼ਦ
ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਰਸਤਾ ਰੋਕ ਕੇ ਵਿਅਕਤੀ ਦੀ ਕੀਤੀ ਕੁੱਟਮਾਰ
Publish Date: Thu, 23 Apr 2026 03:39 PM (IST)
Updated Date: Fri, 24 Apr 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਗੁਰੂਹਰਸਹਾਏ ਵਿਖੇ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦਾ ਰਸਤਾ ਰੋਕ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਹਰਮੇਸ਼ ਸਿੰਘ ਸਰਪੰਚ ਪੁੱਤਰ ਸੱਜਣ ਸਿੰਘ ਵਾਸੀ ਮੇਘਾ ਪੰਜ ਗਰਾਈਂ ਹਿਠਾੜ ਨੇ ਦੱਸਿਆ ਕਿ ਮਿਤੀ 3 ਫਰਵਰੀ 2026 ਨੂੰ ਉਸ ਦੇ ਭਤੀਜੇ ਜੱਜ ਸਿੰਘ ਦਾ ਵਿਆਹ ਦੀ ਪਾਰਟੀ ਹੋਣ ਕਰਕੇ ਉਹ ਆਪਣੇ ਚਚੇਰੇ ਭਰਾ ਸੁਲੱਖਣ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਚਾਚੇ ਭਗਵਾਨ ਸਿੰਘ ਪੁੱਤਰ ਸ਼ਰਮਾ ਸਿੰਘ ਨਾਲ ਬਾਜ਼ਾਰ ਤੋਂ ਜ਼ਰੂਰੀ ਸਾਮਾਨ ਲੈਣ ਲਈ ਜਾ ਰਹੇ ਸੀ। ਹਰਮੇਸ਼ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਦੋਸ਼ੀਅਨ ਮਹਿੰਦਰ ਸਿੰਘ ਪੁੱਤਰ ਕੇਹਰ ਸਿੰਘ, ਪਰਮਜੀਤ ਕੌਰ ਪਤਨੀ ਮਹਿੰਦਰ ਸਿੰਘ, ਹਰਮੀਤ ਸਿੰਘ ਪੁੱਤਰ ਲਛਮਣ ਸਿੰਘ, ਪ੍ਰੀਤਮ ਸਿੰਘ, ਲਛਮਣ ਸਿੰਘ ਪੁੱਤਰ ਫੌਜ਼ਾ ਸਿੰਘ, ਗੁਰਬਚਨ ਸਿੰਘ ਪੁੱਤਰ ਲਛਮਣ ਸਿੰਘ, ਕੁਲਦੀਪ ਸਿੰਘ ਪੁੱਤਰ ਲਛਮਣ ਸਿੰਘ, ਗੁਰਲਾਲ ਸਿੰਘ ਪੁੱਤਰ ਸੁਰਜਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਪਿੰਡ ਮੇਘਾ ਪੰਜ ਗਰਾਈਂ ਹਿਠਾੜ ਨੇ ਉਸ ਦਾ ਰਸਤਾ ਰੋਕ ਕੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ। ਹਰਮੇਸ਼ ਸਿੰਘ ਨੇ ਦੱਸਿਆ ਕਿ ਵਜਾ ਰੰਜ਼ਿਸ਼ ਪਾਣੀ ਦੇ ਰੋਕਣ ਦਾ ਹੈ। ਜਿਸ ਦੇ ਚੱਲਦਿਆਂ ਉਕਤ ਦੋਸ਼ੀਅਨ ਨੇ ਉਸ ਦੇ ਸੱਟਾਂ ਮਾਰੀਆਂ। ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।