ਸਟਾਫ ਰਿਪੋਰਟਰ, ਫਿਰੋਜ਼ਪੁਰ: ਨਾਜਾਇਜ਼ ਸਬੰਧਾਂ ਤੋਂ ਰੋਕਣ 'ਤੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰਨ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਇਕ ਵਿਅਕਤੀ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਉਰਫ ਸ਼ੇਰੂ ਦੇ ਉਸ ਦੀ ਭਰਜਾਈ ਨਾਲ ਨਾਜਾਇਜ਼ ਸਬੰਧ ਹਨ ਜੋ ਉਹ ਮੁਲਜ਼ਮ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ। ਵਿਅਕਤੀ ਨੇ ਦੱਸਿਆ ਕਿ ਇਸੇ ਰੰਜ਼ਿਸ਼ ਕਰਕੇ ਮੁਲਜ਼ਮ ਵੀਰ ਸਿੰਘ ਪੁੱਤਰ ਜੀਤ ਸਿੰਘ, ਸ਼ਮਸ਼ੇਰ ਸਿੰਘ ਸ਼ੇਰੂ, ਹੈਪੀ ਸਿੰਘ, ਪੇ੍ਮ ਸਿੰਘ, ਬੋਬੀ, ਮੰਸਾ ਪੁੱਤਰਾਨ ਵੀਰ ਸਿੰਘ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਵਿਅਕਤੀ ਨੇ ਦੱਸਿਆ ਕਿ ਉਸਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।