
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫੋਨ ਖੋਹੇ ਜਾਣ ਅਤੇ ਦੋਸ਼ੀਅਨ ਦੇ ਵਤੀਰੇ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਭਰਾ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਜ਼ਹਿਰ ਖਾਣ ਤੋਂ ਬਾਅਦ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਘਰ ਵੱਲ ਆ ਰਿਹਾ ਸੀ ਤਾਂ ਰਸਤੇ ਵਿਚ ਬੇਹੋਸ਼ ਹੋ ਕੇ ਡਿੱਗ ਪਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਸ਼ਰੀਹ ਵਾਲਾ ਦੇ ਇਕ ਵਿਅਕਤੀ ਜਗਦੀਸ਼ ਸਿੰਘ ਵੱਲੋਂ ਦੋਸ਼ੀਅਨ ਦੀ ਤੰਗ-ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਦੋ ਔਰਤਾਂ ਖਿਲਾਫ 108 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਸ਼ਰੀਹ ਵਾਲਾ ਬਰਾੜ ਨੇ ਦੱਸਿਆ ਕਿ ਉਸ ਦੇ ਭਰਾ ਮ੍ਰਿਤਕ ਜਗਦੀਸ਼ ਸਿੰਘ ਦੀ ਕੁਝ ਦਿਨਾਂ ਤੋਂ ਕਮਲੇਸ਼ ਪਤਨੀ ਭੋਲਾ ਅਤੇ ਰੀਨਾ ਰਾਣੀ ਪੁੱਤਰੀ ਭੋਲਾ ਵਾਸੀਆਨ ਸ਼ਰੀਹ ਵਾਲਾ ਰੋਡ, ਨੇੜੇ ਗੋਦਾਮ ਗੁਰੂਹਰਸਹਾਏ ਨਾਲ ਜਾਣ-ਪਛਾਣ ਸੀ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 14 ਅਗਸਤ 2026 ਨੂੰ ਦੁਪਹਿਰ ਕਰੀਬ 1.30 ਤੋਂ 2 ਵਜੇ ਦੇ ਵਿਚਕਾਰ ਜਗਦੀਸ਼ ਸਿੰਘ ਕਮਲੇਸ਼ ਅਤੇ ਰੀਨਾ ਰਾਣੀ ਦੇ ਘਰ ਗਿਆ ਸੀ। ਉੱਥੇ ਦੋਸ਼ੀਅਨ ਨਾਲ ਉਸ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਉਕਤ ਦੋਸ਼ੀਅਨ ਨੇ ਜਗਦੀਸ਼ ਸਿੰਘ ਦਾ ਵੀਵੋ ਕੰਪਨੀ ਦਾ ਮੋਬਾਈਲ ਫੋਨ ਜ਼ਬਰਦਸਤੀ ਖੋਹ ਲਿਆ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫੋਨ ਖੋਹੇ ਜਾਣ ਅਤੇ ਦੋਸ਼ੀਅਨ ਦੇ ਵਤੀਰੇ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਭਰਾ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਜ਼ਹਿਰ ਖਾਣ ਤੋਂ ਬਾਅਦ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਘਰ ਵੱਲ ਆ ਰਿਹਾ ਸੀ ਤਾਂ ਰਸਤੇ ਵਿਚ ਬੇਹੋਸ਼ ਹੋ ਕੇ ਡਿੱਗ ਪਿਆ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੁਪਹਿਰ ਕਰੀਬ 3 ਵਜੇ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਉਸ ਦਾ ਭਰਾ ਸੜਕ ਕਿਨਾਰੇ ਡਿੱਗਿਆ ਪਿਆ ਹੈ। ਜਦੋਂ ਗੁਰਪ੍ਰੀਤ ਸਿੰਘ ਤੁਰੰਤ ਮੌਕੇ ’ਤੇ ਪੁੱਜਾ ਤਾਂ ਉਸ ਨੇ ਦੇਖਿਆ ਕਿ ਉਸ ਦਾ ਭਰਾ ਜਗਦੀਸ਼ ਸਿੰਘ ਪੱਕੀ ਸੜਕ ਦੇ ਕਿਨਾਰੇ ਪਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਨੇ ਮੌਕੇ ਦੀ ਵੀਡੀਓ ਵੀ ਆਪਣੇ ਮੋਬਾਇਲ ’ਤੇ ਰਿਕਾਰਡ ਕੀਤੀ। ਇਸ ਮਾਮਲੇ ਦੀ ਜਾਂਓ ਕਰ ਰਹੇ ਸਬ ਇੰਸਪੈਕਟਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕਮਲੇਸ਼ ਅਤੇ ਰੀਨਾ ਰਾਣੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।