ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
Publish Date: Sat, 25 Apr 2026 04:29 PM (IST)
Updated Date: Sat, 25 Apr 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਮਖੂ ਵਿਖੇ ਅਣਪਛਾਤੇ ਵਾਹਨ ਦੀ ਟੱਕਰ ਵਿਚ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ 106, 281, 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰਗਟ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਨਰਾਇਣਗੜ੍ਹ ਭੰਗਾਲੀ ਨੇ ਦੱਸਿਆ ਕਿ ਮਿਤੀ 23 ਅਪ੍ਰੈਲ 2026 ਨੂੰ ਕੁਲਵੰਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਨਰਾਇਣਗੜ੍ਹ ਭੰਗਾਲੀ ਦੀ ਰੋਡ ਐਕਸੀਡੈਂਟ ਹੋਣ ਕਾਰਨ ਮੌਕੇ ’ਤੇ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।