ਜੀਪ-ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਮੌਤ
ਬੋਲੈਰੋ ਮਹਿੰਦਰਾ ਪਿਕਅੱਪ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਮੌਤ
Publish Date: Thu, 02 Apr 2026 04:27 PM (IST)
Updated Date: Fri, 03 Apr 2026 04:05 AM (IST)

ਪੁਲਿਸ ਨੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਕੀਤਾ ਦਰਜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ : ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਬੀਤੇ ਦਿਨ ਫਰੀਦਕੋਟ ਰੋਡ ’ਤੇ ਬੋਲੈਰੋ ਮਹਿੰਦਰਾ ਪਿਕਅੱਪ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮਾਰੇ ਗਏ ਵਿਅਕਤੀ ਦੇ ਮਾਮਲੇ ਵਿਚ ਗੱਡੀ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏਐੱਸਆਈ ਜਸਪਾਲ ਚੰਦ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸ਼ਿਕਾਇਤਕਰਤਾ ਓਂਕਾਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਮੋਠਾਂ ਵਾਲਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਕੋਲ ਕੰਮ ਕਰਨ ਲਈ 31 ਮਾਰਚ ਨੂੰ ਆਇਆ ਸੀ। ਜਦੋਂ ਉਹ ਘਰ ਵਾਪਸ ਜਾਣ ਲੱਗੇ ਤਾਂ ਉਹ ਅੱਗੇ-ਅੱਗੇ ਜਾ ਰਿਹਾ ਸੀ ਤੇ ਉਸਦਾ ਪਿਤਾ ਆਤਮਾ ਸਿੰਘ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀਬੀ-05ਐੱਸ-4477 ’ਤੇ ਉਸਦੇ ਪਿੱਛੇ ਆ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸਦਾ ਪਿਤਾ ਘਰ ਜਾਣ ਲਈ ਗੁਰੂਹਰਸਹਾਏ ਵੱਲ ਮੋਟਰਸਾਈਕਲ ਮੋੜਨ ਲੱਗਾ ਤਾਂ ਫਰੀਦਕੋਟ ਵੱਲੋਂ ਰਹੀ ਬੋਲੈਰੋ ਮਹਿੰਦਰਾ ਪਿਕਅੱਪ ਗੱਡੀ ਨੰਬਰ ਪੀਬੀ-33ਜੈੱਡ-1079 ਦੇ ਡਰਾਈਵਰ ਪਰਮਜੀਤ ਸਿੰਘ ਪੁੱਤਰ ਰੋਸ਼ਨ ਸਿੰਘ ਵਾਸੀ ਬੁਰਜ ਹਨੂਮਾਨਗੜ੍ਹ ਨਜ਼ਦੀਕ ਅਰਨੀਵਾਲਾ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਜਸਪਾਲ ਚੰਦ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ’ਚ ਪਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।