ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਲੱਤ ਟੁੱਟੀ
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਵਿਅਕਤੀ ਦੀ ਲੱਤ ਟੁੱਟੀ, ਮਾਮਲਾ ਦਰਜ
Publish Date: Fri, 09 Jan 2026 03:12 PM (IST)
Updated Date: Sat, 10 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ: ਮਖੂ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਲੱਤ ਟੁੱਟਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਲਜਿੰਦਰ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਪਿੰਡ ਮੰਝਵਾਲਾ ਨੇ ਦੱਸਿਆ ਕਿ 3 ਜਨਵਰੀ 2026 ਨੂੰ ਕਰੀਬ 7.30 ਵਜੇ ਸ਼ਾਮੀ ਆਪਣੇ ਮੋਟਰਸਾਈਕਲ ਨੰਬਰ ਪੀਬੀ 05 ਬੀ 0463 ’ਤੇ ਸਵਾਰ ਹੋ ਕੇ ਆਪਣੇ ਪਿੰਡ ਮੰਝਵਾਲਾ ਵਿਖੇ ਜਾ ਰਿਹਾ ਸੀ ਤਾਂ ਪਿੱਛੇ ਇਕ ਤੇਜ਼ ਰਫਤਾਰ ਕਾਰ ਨੰਬਰ ਪੀਬੀ 02 ਏਡਬਲਯੂ 8320 ਜਿਸ ਦੇ ਡਰਾਈਵਰ ਸਾਜਨਪ੍ਰੀਤ ਸਿੰਘ ਪੁੱਤਰ ਮਦਨ ਲਾਲ ਵਾਸੀ ਤਲਵੰਡੀ ਡੋਗਰਾ ਥਾਣਾ ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਨੇ ਉਸ ਵਿਚ ਮਾਰੀ। ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਉਸ ਦੀ ਲੱਤ ਗੋਡੇ ਕੋਲੋਂ ਟੁੱਟ ਗਈ। ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।