ਪਿੰਡ ਕਾਲੇ ਕੇ ਦੇ ਅਨੇਕਾਂ ਪਰਿਵਾਰ ਕਾਂਗਰਸ ਵਿਚ ਸ਼ਾਮਲ
ਪਿੰਡ ਕਾਲੇ ਕੇ ਦੇ ਅਨੇਕਾਂ ਪਰਿਵਾਰ ਕਾਂਗਰਸ ਵਿਚ ਸ਼ਾਮਲ
Publish Date: Fri, 27 Mar 2026 04:53 PM (IST)
Updated Date: Fri, 27 Mar 2026 04:56 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰੀ ਹਲਕੇ ਦੀ ਸਿਆਸੀ ਫ਼ਿਜ਼ਾ ਦਿਨੋਂ-ਦਿਨ ਬਦਲਦੀ ਨਜ਼ਰ ਆ ਰਹੀ ਹੈ। ਵਿਕਾਸ ਦੀ ਸੋਚ ਵਾਲੇ ਲੋਕ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਨਾਲ ਜੁੜਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਹਲਕੇ ਦੇ ਲੋਕਾਂ ਵੱਲੋਂ ਪਰਮਿੰਦਰ ਸਿੰਘ ਪਿੰਕੀ ਨੂੰ ਮੁੜ ਵਿਧਾਇਕ ਬਣਾਉਣ ਲਈ ਸਮਰਥਨ ਦਿੱਤਾ ਜਾ ਰਿਹਾ ਹੈ। ਪਿੰਡਾਂ ਤੇ ਸ਼ਹਿਰਾਂ ਵਿਚ ਲਗਾਤਾਰ ਹੋ ਰਹੇ ਛੋਟੇ-ਵੱਡੇ ਸਮਾਗਮਾਂ ਨੇ ਜਿੱਥੇ ਪਿੰਕੀ ਦੀ ਹਰਮਨ ਪਿਆਰਤਾ ਨੂੰ ਹੋਰ ਮਜ਼ਬੂਤ ਕੀਤਾ ਹੈ, ਉੱਥੇ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਲੋਕਾਂ ਵੱਲੋਂ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਿੰਡ ਕਾਲੇ ਕੇ ਵਿਚ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਆਮਦ ਮੌਕੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਪਰਿਵਾਰ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਕਹਿ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਹੋਏ ਇਸ ਸਮਾਗਮ ਵਿਚ ਸੁਖਦੇਵ ਸਿੰਘ ਮਾਹਲਾ, ਲਵਪ੍ਰੀਤ ਸਿੰਘ, ਵਿਰਸਾ ਸਿੰਘ, ਡਾ. ਨਿਸ਼ਾਨ ਸਿੰਘ, ਜੋਬਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰੇਮ ਸਿੰਘ, ਕਰਨਬੀਰ ਸਿੰਘ, ਹਰਪਾਲ ਸਿੰਘ, ਮਨਪ੍ਰੀਤ ਸਿੰਘ, ਸੁਖਚੈਨ ਸਿੰਘ, ਕਾਬਲ ਸਿੰਘ ਅਤੇ ਸੱਜਣ ਸਿੰਘ ਆਦਿ ਨੇ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਨੇ ਧੰਨਵਾਦ ਕਰਦਿਆਂ ਸਾਰਿਆਂ ਨੂੰ ਕਾਂਗਰਸ ਦੇ ਨਿਸ਼ਾਨ ਵਾਲੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਹਮੇਸ਼ਾ ਤੁਹਾਡੇ ਦੁੱਖ-ਸੁੱਖ ਵਿਚ ਸਾਥ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾਠ, ਸਰਪੰਚ ਬਲਜਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਨਿਸ਼ਾਨ ਸਿੰਘ ਮੱੁਦਕਾ, ਬਲਦੇਵ ਸਿੰਘ ਧੁੰਨ, ਸਰਪੰਚ ਗੁਰਪ੍ਰੀਤ ਸਿੰਘ, ਬਲਾਕ ਸਮਿਤੀ ਮੈਂਬਰ ਸੁਖਦੇਵ ਸਿੰਘ, ਸਰਪੰਚ ਗੁਰਜਿੰਦਰ ਸਿੰਘ, ਬਲੀ ਸਿੰਘ, ਲਖਵਿੰਦਰ ਸਿੰਘ ਠੇਕੇਦਾਰ, ਬਲਵੰਤ ਸਿੰਘ ਨਿਹਾਲਾ ਲਵੇਰਾ, ਸਾਬਕਾ ਸਰਪੰਚ ਮੁਖਤਿਆਰ ਸਿੰਘ, ਸੇਵਕ ਸਿੰਘ ਭਲਵਾਨ, ਸਰਵਨ ਸਿੰਘ ਨੰਬਰਦਾਰ, ਸਰਪੰਚ ਮਨਦੀਪ ਸਿੰਘ ਕਾਲੇ ਕੇ ਪੁਨੀਤ ਜੇਸਵਾਲ ਅਤੇ ਯਾਦਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।