ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਕੋਰਸਾਂ ਬਾਰੇ ਕੀਤਾ ਜਾਗਰੂਕ
ਪੀਐੱਮ ਸ਼੍ਰੀ ਸਰਕਾਰੀ ਸਕੂਲ ਬਹਿਕ ਗੁਜਰਾਂ ਵਿਖੇ ਕਰਵਾਇਆ ਗਿਆ ਮਾਸ ਕਾਊਂਸਲਿੰਗ ਪ੍ਰੋਗਰਾਮ
Publish Date: Fri, 05 Dec 2025 06:02 PM (IST)
Updated Date: Fri, 05 Dec 2025 06:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁਜਰਾਂ ਵਿਖੇ ਕੈਰੀਅਰ ਗਾਈਡੈਂਸ ਅਤੇ ਕੌਂਸਲਿੰਗ ਦੇ ਤਹਿਤ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮਾਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਉਹ ਕਿਹੜੇ-ਕਿਹੜੇ ਵਿਸ਼ੇ ਰੱਖ ਕੇ ਅਗਲੇਰੀ ਪੜ੍ਹਾਈ ਕਰ ਸਕਦੇ ਹਨ ਅਤੇ ਕਿਹੜੇ ਪ੍ਰੋਫੈਸ਼ਨਲ ਕੋਰਸਾਂ ਨੂੰ ਅਪਣਾ ਕੇ ਆਪਣੇ ਭਵਿੱਖ ਨੂੰ ਕਾਮਯਾਬ ਬਣਾ ਸਕਦੇ ਹਨ, ਬਾਰੇ ਜਾਣਕਾਰੀ ਦੇਣਾ ਸੀ। ਅੱਜ ਕੱਲ੍ਹ ਦੇ ਯੁੱਗ ਵਿਚ ਵਿਦਿਆਰਥੀਆਂ ਦੇ ਮਨ ਵਿੱਚ ਆਪਣੇ ਪੜ੍ਹਾਈ ਦੇ ਨਾਲ-ਨਾਲ ਕੈਰੀਅਰ ਪ੍ਰਤੀ ਕਈ ਸਵਾਲ ਹੁੰਦੇ ਹਨ, ਜਿਨ੍ਹਾਂ ਦਾ ਹੱਲ ਇਸ ਪ੍ਰੋਗਰਾਮ ਰਾਹੀਂ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਸਕੂਲ ਕੈਰੀਅਰ ਗਾਈਡੈਂਸ ਤੇ ਕੌਂਸਲਿੰਗ ਇੰਚਾਰਜ਼ ਗੁਲਸ਼ਨ ਕੁਮਾਰ (ਕੰਪਿਊਟਰ ਫੈਕਲਟੀ) ਤੇ ਪਾਰਟ ਟਾਈਮ ਸਕੂਲ ਕਾਊਂਸਲਰ ਜਸ਼ਨ ਸਚਦੇਵਾ ਦੀ ਅਗਵਾਈ ਹੇਠ ਨੇਪਰੇ ਚਾੜਿਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਅਰਚਨਾ ਅਰੋੜਾ ਤੇ ਗੁਲਸ਼ਨ ਕੁਮਾਰ ਵੀ ਹਾਜ਼ਰ ਸਨ।