- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਦਾਰ ਐਗਰੋ ਜੋਨ ਡੀਅਰ ਟਰੈਕਟਰ ਦੀ ਏਜੰਸੀ ’ਚ ਭਿਆਨਕ ਅੱਗ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪਿੰਡ ਆਲੇ ਵਾਲਾ ਨੇੜੇ ਬੀ.ਐੱਸ.ਐੱਫ. ਕੈਂਪ, ਮੋਗਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਸਥਿਤ ਸਰਦਾਰ ਐਗਰੋ ਟਰੈਕਟਰ ਦੇ ਗੋਦਾਮ ਵਿੱਚ ਬੀਤੀ ਰਾਤ ਕਰੀਬ 8 ਵਜੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਛੱਤ ਉੱਪਰ ਖੜ੍ਹੇ ਨਵੇਂ ਟਰੈਕਟਰ ਅਤੇ ਸਪੇਅਰ ਪਾਰਟਸ ਇਸ ਦੀ ਲਪੇਟ ਵਿੱਚ ਆ ਗਏ। ਇਸ ਘਟਨਾ ਕਾਰਨ ਕਰੀਬ 11 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਐਗਰੋ ਟਰੈਕਟਰ ਦੇ ਮਾਲਕ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਚਾਨਕ ਏਜੰਸੀ ਦੀ ਛੱਤ ਉੱਪਰ ਅੱਗ ਲੱਗ ਗਈ। ਜਿੱਥੇ ਦਰਜ਼ਨ ਦੇ ਕਰੀਬ ਨਵੇ ਟਰੈਕਟਰ ਤੇ ਟਰੈਕਟਰਾਂ ਦਾ ਸਪੇਅਰ ਪਾਰਟਸ ਰੱਖਿਆ ਹੋਇਆ ਸੀ, ਜੋ ਅੱਗ ਦੀ ਲਪੇਟ ਵਿੱਚ ਆ ਗਿਆ, ਮੁੱਢਲੀ ਪੜਤਾਲ ਦੌਰਾਨ ਤਿਉਹਾਰਾਂ ਦੇ ਮੱਦੇਨਜ਼ਰ ਚੱਲ ਰਹੀ ਆਤਿਸ਼ਬਾਜ਼ੀ ਕਾਰਨ ਅੱਗ ਲੱਗਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਾਨੂੰ ਆਸਪਾਸ ਦੇ ਲੋਕਾਂ ਨੇ ਦਿੱਤੀ, ਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਇਆ ਗਿਆ ਅਤੇ ਆਸ-ਪਾਸ ਦੇ ਲੋਕਾਂ ਨੇ ਵੀ ਅੱਗ ਬੁਝਾਉਣ ਵਿੱਚ ਭਰਪੂਰ ਸਹਿਯੋਗ ਦਿੱਤਾ। ਫਾਇਰ ਬ੍ਰਿਗੇਡ ਅਤੇ ਲੋਕਾਂ ਦੀ ਸਾਂਝੀ ਕੋਸ਼ਿਸ਼ ਸਦਕਾ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਪੂਰੀ ਤਰ੍ਹਾਂ ਬੁਝਣ ਉਪਰੰਤ ਜਦੋਂ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਤਾਂ ਨਵੇਂ ਟਰੈਕਟਰਾਂ ਅਤੇ ਸਪੇਅਰ ਪਾਰਟਸ ਦੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਕਰੀਬ 11 ਲੱਖ ਰੁਪਏ ਦਾ ਨੁਕਸਾਨ ਸਾਹਮਣੇ ਆਇਆ। ਹਰਜਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੌਰਾਨ ਆਤਿਸ਼ਬਾਜ਼ੀ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।