ਦੇਸ਼ ਬਚਾਓ ਮੋਰਚੇ ਦੀ ਅਗਵਾਈ ’ਚ ਭਾਰਤ–ਅਮਰੀਕਾ ਟਰੇਡ ਡੀਲ ਸਮਝੌਤੇ ਖ਼ਿਲਾਫ਼ ਫਿਰੋਜ਼ਪੁਰ ਵਿਖੇ ਕਿਸਾਨਾਂ ਮਜ਼ਦੂਰਾਂ ਵਲੋਂ ਵਿਸ਼ਾਲ ਮੋਟਰਸਾਈਕਲ ਮਾਰਚ ਦੇਸ਼ ਬਚਾਓ ਮੋਰਚੇ ਦੀ ਅਗਵਾਈ ’ਚ ਭਾਰਤ–ਅਮਰੀਕਾ ਟਰੇਡ ਡੀਲ ਸਮਝੌਤੇ ਖ਼ਿਲਾਫ਼ ਫਿਰੋਜ਼ਪੁਰ ਵਿਖੇ ਕਿਸਾਨਾਂ ਮਜ਼ਦੂਰਾਂ ਵਲੋਂ ਵਿਸ਼ਾਲ ਮੋਟਰਸਾਈਕਲ ਮਾਰਚ
Publish Date: Wed, 15 Jul 2026 04:34 PM (IST)
Updated Date: Wed, 15 Jul 2026 04:36 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਦੇਸ਼ ਬਚਾਓ ਮੋਰਚੇ ਨੇ ਐਲਾਨ ਮੁਤਾਬਿਕ ਅੱਜ ਭਾਰਤ-ਅਮਰੀਕਾ ਟਰੇਡ ਡੀਲ (ਮੁਕਤ ਵਪਾਰ) ਸਮਝੌਤੇ ਨੂੰ ਰੱਦ ਕਰਵਾਉਣ ਦੀ ਮੁੱਖ ਮੰਗ ਨੂੰ ਲੈ ਕੇ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਦੇ ਸਾਰੇ ਹੀ ਜੋਨਾਂ ਵਲੋਂ ਵਿਸ਼ਾਲ ਮੋਟਰਸਾਈਕਲ ਮਾਰਚ ਕਰਕੇ ਵੱਖ ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚੋਂ ਹੋ ਕੇ ਫਿਰੋਜ਼ਪੁਰ ਸਹਿਰ ਵਿਖੇ ਹੇਠ ਕੇਂਦਰ ਦੀ ਮੋਦੀ ਸਰਕਾਰ ਦੇ ਨਾਮ 43 ਫਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਧਰਮ ਸਿੰਘ ਸਿੱਧੂ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ, ਕਰਨੈਲ ਸਿੰਘ ਭੋਲਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਚਮਕੌਰ ਸਿੰਘ ਉਸਮਾਨਵਾਲਾ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਦੇਸ਼ ਦੀ ਖੇਤੀਬਾੜੀ ਤੇ ਡੇਅਰੀ ਖੇਤਰ ਗੰਭੀਰ ਸੰਕਟ ਵਿਚ ਫਸਣ ਨਾਲ ਛੋਟੇ ਲਘੂ ਉਦਯੋਗ, ਛੋਟੇ ਦੁਕਾਨਦਾਰ, ਕਿਸਾਨਾਂ, ਖੇਤ ਮਜ਼ਦੂਰਾਂ ਤੇ ਆਮ ਲੋਕਾਂ ਦੀ ਰੋਜ਼ੀ-ਰੋਟੀ ’ਤੇ ਵੱਡੇ ਪੱਧਰ ਤੇ ਅਸਰ ਪਵੇਗਾ। ਜਿਸ ਨਾਲ ਦੇਸ਼ ਦੀ ਆਰਥਿਕਤਾ, ਸਮਾਜ ਦੇ ਹਰ ਵਰਗ ਨੂੰ ਨੁਕਸਾਨ ਝੱਲਣਾ ਪਵੇਗਾ ਤੇ ਸਾਰੇ ਆਮ ਵਰਗਾਂ ਲਈ ਮੌਤ ਦਾ ਫੁਰਮਾਨ ਸਾਬਤ ਹੋਵੇਗਾ ਕਿਸੇ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਸ ਸਮਝੌਤੇ ਨੂੰ ਤੁਰੰਤ ਕਿਸੇ ਵੀ ਦੇਰੀ ਦੇ ਰੱਦ ਕਰੇ ਤੇ ਨਹੀਂ ਤਾਂ ਦੇਸ਼ ਬਚਾਓ ਮੋਰਚਾ ਦੇਸ਼ ਭਰ ਵਿਚ ਲੋਕਤੰਤਰ ਢੰਗ ਨਾਲ ਸ਼ਾਂਤਮਈ ਜਨ ਅੰਦੋਲਨ ਸ਼ੁਰੂ ਕਰਨ ਲਈ ਮਜ਼ਬੂਰ ਹੋਵੇਗਾ, ਜਿਸ ਦੀ ਜ਼ਿੰਮੇਵਾਰ ਭਾਰਤ ਦੀ ਸਰਕਾਰ ਹੋਵੇਗੀ। ਇਸ ਮੌਕੇ ਸੁਰਜੀਤ ਸਿੰਘ ਫੌਜ਼ੀ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਰਣਜੀਤ ਸਿੰਘ ਖੱਚਰ ਵਾਲਾ, ਅਮਨਦੀਪ ਸਿੰਘ ਕੱਚਰਭੰਨ,ਗੁਰਮੇਲ ਸਿੰਘ ਫੱਤੇਵਾਲਾ,ਹਰਫੂਲ ਸਿੰਘ ਦੂਲੇਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਗੁਰਮੇਲ ਸਿੰਘ ਜੀਆ ਬੱਗਾ, ਵੀਰ ਸਿੰਘ ਨਿਜਾਮਦੀਨ ਵਾਲਾ, ਬਲਰਾਜ ਸਿੰਘ ਫੇਰੋਕੇ, ਕੇਵਲ ਸਿੰਘ ਵਾਹਕਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ,ਗੁਰਨਾਮ ਸਿੰਘ ਅਲੀਕੇ, ਮੰਗਲ ਸਿੰਘ ਸਵਾਈਕੇ, ਗੁਰਬਖਸ਼ ਸਿੰਘ ਪੰਜਗਰਾਈਂ, ਮੱਖਣ ਸਿੰਘ ਵਾੜਾ, ਜਸਵਿੰਦਰ ਸਿੰਘ, ਨਿਰਮਲ ਸਿੰਘ ਟਿੱਡਵਾਂ (ਕੋਟ ਬੁੱਢਾ) ਗੁਰਬਾਜ ਸਿੰਘ,ਕਾਬਲ ਸਿੰਘ, ਸੁਖਜੀਤ ਸਿੰਘ (ਬਹਿਰਾਮ ਕੇ) ਆਦਿ ਆਗੂ ਹਾਜ਼ਰ ਸਨ।