ਮਾਤਾ ਸਾਹਿਬ ਕੌਰ ਖਾਲਸਾ ਕਾਲਜ ’ਚ ਮੈਗਾ ਪਲੇਸਮੈਂਟ ਡਰਾਈਵ ਕਰਵਾਈ
ਮਾਤਾ ਸਾਹਿਬ ਕੌਰ ਖਾਲਸਾ ਕਾਲਜ ਦੀ ਮੈਗਾ ਪਲੇਸਮੈਂਟ ਡਰਾਈਵ ’ਚ ਹਿੱਸਾ ਲਿਆ
Publish Date: Sun, 15 Mar 2026 03:51 PM (IST)
Updated Date: Sun, 15 Mar 2026 03:54 PM (IST)
ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ ਤੀਜੀ ਮੈਗਾ ਪਲੈਸਮੈਂਟ ਡਰਾਈਵ ਮਿਤੀ 14 ਮਾਰਚ ਨੂੰ ਦਫਤਰ ਗੁਰਦੁਆਰਾ ਸ਼੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਚ ਕਰਵਾਈ ਗਈ। ਜਿਸ ਵਿਚ ਬੈਂਕਿੰਗ ਫਾਈਨੈਂਸ਼ੀਅਲ ਸੈਕਟਰ, ਮੈਨੂਫੈਕਚਰਿੰਗ/ਪ੍ਰੋਡਕਸ਼ਨ ਸੈਕਟਰ ਤੋਂ 26 ਨਾਮਵਰ ਕੰਪਨੀਆਂ ਵਿਦਿਆਰਥੀਆਂ ਦੀ ਚੋਣ ਲਈ ਪਹੁੰਚੀਆਂ। ਜਿਸ ਵਿਚ ਦੋ ਸਾਲਾਂ ਦੌਰਾਨ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਲਗਭਗ 31 ਕਾਲਜਾਂ ਦੇ ਲਗਭਗ 900 ਦੇ ਕਰੀਬ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਜਿਸ ਵਿਚ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਕਾਲਜਾਂ ਦੀ ਇਹ ਸਾਂਝੀ ਪਲੇਸਮੈਂਟ ਡਰਾਈਵ ਤੀਜੀ ਵਾਰ ਕਰਵਾਈ ਜਾ ਰਹੀ ਹੈ ਜੋ ਕਿ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਉਪਰਾਲੇ ਜਾਰੀ ਰਹਿਣਗੇ।