- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਸਵੱਛਤਾ ਹੀ ਸੇਵਾ’ ਤਹਿਤ ਰੇਲਵੇ ਸਟੇਸ਼ਨਾਂ ’ਤੇ ਮਸ਼ੀਨੀਕ੍ਰਿਤ ਸਫਾਈ ਮੁਹਿੰਮ ਤੇਜ਼

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਰੇਲਵੇ ਮੰਡਲ ਵੱਲੋਂ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚਲਾਏ ਜਾ ਰਹੇ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਰੋਜ਼ਾਨਾ ਸਫਾਈ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਫਗਵਾੜਾ, ਲੁਧਿਆਣਾ ਅਤੇ ਫਿਰੋਜ਼ਪੁਰ ਕੈਂਟ ਸਮੇਤ ਪ੍ਰਮੁੱਖ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਮਸ਼ੀਨੀਕ੍ਰਿਤ ਸਫਾਈ ਮੁਹਿੰਮ ਚਲਾਈ ਗਈ। ਮੰਡਲ ਦੇ ਹੋਰ ਸਟੇਸ਼ਨਾਂ ’ਤੇ ਵੀ ਸਫਾਈ ਕਾਰਜਾਂ ਦੇ ਨਾਲ ਯਾਤਰੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਯਾਤਰੀਆਂ ਨੂੰ ਚਾਰ-ਸਟ੍ਰੀਮ ਡਸਟਬਿਨ ਦੀ ਵਰਤੋਂ ਕਰਦਿਆਂ ਵੱਖ-ਵੱਖ ਕਿਸਮ ਦੇ ਕੂੜੇ ਨੂੰ ਨਿਰਧਾਰਤ ਡਸਟਬਿਨਾਂ ਵਿੱਚ ਪਾਉਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨਾਂ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਰੇਲਵੇ ਵੱਲੋਂ ਯਾਤਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਕੂੜਾ ਇਧਰ-ਉਧਰ ਨਾ ਸੁੱਟਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਲੁਧਿਆਣਾ ਅਤੇ ਫਿਰੋਜ਼ਪੁਰ ਕੈਂਟ ਸਟੇਸ਼ਨਾਂ ’ਤੇ ਆਕਰਸ਼ਕ ਸੈਲਫੀ ਪੁਆਇੰਟ ਬਣਾਏ ਗਏ ਹਨ। ਯਾਤਰੀ ਇਨ੍ਹਾਂ ਪੁਆਇੰਟਾਂ ’ਤੇ ਸੈਲਫੀ ਲੈ ਕੇ ਸਫਾਈ ਦਾ ਸੰਦੇਸ਼ ਸਾਂਝਾ ਕਰ ਰਹੇ ਹਨ, ਜਿਸ ਨਾਲ ਮੁਹਿੰਮ ਨੂੰ ਜਨ-ਭਾਗੀਦਾਰੀ ਨਾਲ ਜੋੜਿਆ ਜਾ ਰਿਹਾ ਹੈ।