ਮਿਨਹਾਸ ਹਸਪਤਾਲ ਮਮਦੋਟ ਵਿਖੇ ਕੈਂਪ 41 ਯੂਨਿਟ ਖ਼ੂਨਦਾਨ
ਮਿਨਹਾਸ ਹਸਪਤਾਲ ਮਮਦੋਟ ਵਿਖੇ ਲਗਾਏ ਗਏ ਮੈਡੀਕਲ ਕੈਂਪ
Publish Date: Fri, 27 Feb 2026 04:16 PM (IST)
Updated Date: Fri, 27 Feb 2026 04:19 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ, ਮਮਦੋਟ : ਸਵ. ਡਾ. ਜਸਵੰਤ ਸਿੰਘ ਮਿਨਹਾਸ ਤੇ ਡਾ. ਸੁਖਰਾਜ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋ ਇਕ ਮੁਫਤ ਮੈਡੀਕਲ ਕੈਪ ਅਤੇ ਖੂਨਦਾਨ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਪਹੁੰਚ ਕੇ ਵੱਡੀ ਗਿਣਤੀ ਵਿਚ ਆਪਣੇ ਸਰੀਰ ਦਾ ਚੈਕਅੱਪ ਕਰਵਾ ਕੇ ਦਵਾਈਆਂ ਪ੍ਰਾਪਤ ਕੀਤੀਆਂ। ਇਸ ਮੌਕੇ ਫਿਰੋਜ਼ਪੁਰ ਮੈਡੀਸਿਟੀ ਦੇ ਡਾਕਟਰ ਅਸ਼ਵਨੀ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵੱਡੀ ਗਿਣਤੀ ਵਿਚ ਆਸ ਪਾਸ ਦੇ ਪਿੰਡਾਂ ਵਿੱਚੋਂ ਆਏ ਲੋਕਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੀ ਦਿੱਤੀਆ ਗਈਆ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਵਰਗੀ ਪਿਤਾ ਦੇ ਯਾਦ ਵਿਚ ਇਹ ਕੈਂਪ ਲਗਾਇਆ ਗਿਆ ਹੈ। ਜਿਸ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣਾ ਚੈਕਅੱਪ ਕਰਵਾਇਆ ਹੈ। ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿਚ 41 ਲੋਕਾਂ ਨੇ ਪਹੁੰਚ ਕੇ ਆਪਣਾ ਖੂਨਦਾਨ ਕੀਤਾ। ਇਸ ਮੌਕੇ ਖੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇਬੋਲਦੇ ਹੋਏ ਡਾਕਟਰ ਜੁਗਰਾਜ ਸਿੰੰਘ ਮਿਨਹਾਸ ਅਤੇ ਡਾਕਟਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਸਾਨੂੰ ਸਭ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਕਿਉਂਕਿ ਖੂਨਦਾਨ ਕਰਨਾ ਸਭ ਤੋਂ ਉੱਤਮ ਕੰਮ ਹੈ, ਇਸ ਨਾਲ ਕਈ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।