24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ. ਪਰਾਸ਼ਰ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ. ਰਾਜੀਵ ਪਰਾਸ਼ਰ
Publish Date: Mon, 02 Mar 2026 05:38 PM (IST)
Updated Date: Mon, 02 Mar 2026 05:40 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈੱਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬਿਮਾਰ ਹੋਏ ਬੱਚਿਆਂ ਜੋ ਸਿਵਲ ਹਸਪਤਾਲ ਵਿਚ ਦਾਖਲ ਹਨ ਦੀ ਸਿਹਤ ਹੁਣ ਸਥਿਰ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਮਾਹਿਰ ਡਾਕਟਰਾਂ ਵੱਲੋਂ ਪਿੰਡ ਦੇ ਕੁੱਲ 277 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ, 250 ਲੈਬ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੁੱਲ 146 ਓਆਰਐੱਸ ਅਤੇ 2200 ਕਲੋਰੀਨ ਦੀਆਂ ਗੋਲੀਆਂ ਸਿਹਤ ਵਿਭਾਗ ਵੱਲੋਂ ਵੰਡੀਆਂ ਗਈਆਂ ਉਨ੍ਹਾਂ ਦੱਸਿਆ ਕਿ ਪੰਜ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ।