ਪੱਤਰ ਪ੍ਰਰੇਰਕ, ਜ਼ੀਰਾ : ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਅਤੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਹਿਨੁਮਾਈ ਹੇਠ ਸ਼ਹਿਰ ਦੇ ਵਿਕਾਸ ਦੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਹਨ ਭਵਿੱਖ ਵਿਚ ਜੋ ਵੀ ਸਮੱਸਿਆਵਾਂ ਆਉਣਗੀਆਂ ਉਨ੍ਹਾਂ ਨੂੰ ਵੀ ਹੱਲ ਕਰਨ ਤੋਂ ਕਦਮ ਪਿਛੇ ਨਹੀਂ ਪੁੱਟਿਆ ਜਾਵੇਗਾ। ਇਹ ਵਿਚਾਰ ਨਗਰ ਕੌਂਸਲ ਜ਼ੀਰਾ ਦੀ ਪ੍ਰਧਾਨ ਸਰਬਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਾਂਝੇ ਕੀਤੇ। ਉਨ੍ਹਾਂ ਆਖਿਆ ਕਿ ਸਫ਼ਾਈ ਪੱਖੋਂ ਜ਼ੀਰਾ ਸ਼ਹਿਰ ਨੂੰ ਪਹਿਲਾਂ ਵੀ ਐਵਾਰਡ ਮਿਲਿਆ ਹੈ ਭਵਿੱਖ 'ਚ ਵੀ ਇਸੇ ਤਰ੍ਹਾਂ ਦੇ ਐਵਾਰਡ ਹਾਸਲ ਕਰਨ ਅਤੇ ਪਹਿਲੀਆਂ ਪੁਜ਼ੀਸਨਾਂ ਹਾਸਲ ਕਰਨ ਦੇ ਲਈ ਅਸੀਂ ਯਤਨਸ਼ੀਲ ਰਹਾਂਗੇ। ਉਨ੍ਹਾਂ ਆਖਿਆ ਕਿ ਕੱਚਾ ਮਨਸੂਰਦੇਵਾ ਰੋਡ, ਗੁਰੂ ਤੇਗ ਬਹਾਦਰ ਨਗਰ ਅਤੇ ਜੌਹਲ ਨਗਰ ਵਿਚ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਆਖਿਆ ਕਿ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਕੋਈ ਵੀ ਸਮੱਸਿਆ ਨਹੀਂ ਹੈ। ਇਸ ਮੌਕੇ ਪ੍ਰਧਾਨ ਗੁਰਪ੍ਰਰੀਤ ਸਿੰਘ ਜੱਜ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਮਦਾਨ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਹਿਨੁਮਾਈ ਹੇਠ ਪਲਾਸਟਿਕ ਕਾਰਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਆਪਕ ਰਣਨੀਤੀ ਉਲੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਕਾਰਨ ਵਾਤਾਵਰਨ ਅਤੇ ਮਨੁੱਖੀ ਸਿਹਤ 'ਤੇ ਪੈ ਰਹੇ ਮਾੜੇ ਅਸਰ ਨੂੰ ਧਿਆਨ ਵਿੱਚ ਰੱਖਦਿਆਂ ਸੂਬਾਈ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਵਿੱਢਣ ਅਤੇ ਲੋਕਾਂ ਨੂੰ ਇਸ ਮੁਹਿੰਮ 'ਚ ਸ਼ਾਮਲ ਕਰਨ ਦਾ ਜੋ ਫ਼ੈਸਲਾ ਕੀਤਾ ਗਿਆ ਹੈ ਉਹ ਇੱਕ ਸ਼ਲਾਘਾ ਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਸਤਾਂ ਸਬੰਧੀ ਨਿਯਮਾਂ ਤਹਿਤ ਬਣਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਸ਼ਹਿਰ ਨਿਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ।