ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 9 ਦਸੰਬਰ ਦੀ ਮੋਹਾਲੀ ਰੈਲੀ ਦੀ ਤਿਆਰੀਆਂ ਲਈ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਕੜਮਾ ਨੇ ਕੀਤੀ। ਮੀਟਿੰਗ ਵਿਚ ਅਜੀਤ ਸਿੰਘ ਸੋਢੀ, ਕਿਸ਼ਨ ਚੰਦ ਜਾਗੋਵਾਲੀਆ, ਰਾਕੇਸ਼ ਕੁਮਾਰ ਸ਼ਰਮਾ, ਪ੍ਰਵੀਨ ਕੁਮਾਰ, ਮਨੋਹਰ ਲਾਲ ਸ਼ਾਮਲ ਹੋਏ। ਮੀਟਿੰਗ ਵਿੱਤ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਆਗੂ ਨੇ ਦੱਸਿਆ ਕਿ 7 ਅਕਤੂਬਰ ਨੂੰ ਜਥੇਬੰਦੀ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ ਦੇ ਫੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਵਿਭਾਗਾਂ ਦਾ ਪੁਨਰਗਠਨ ਕਰਕੇ ਵਿਭਾਗਾਂ ਦੀ ਅਕਾਰ ਘਟਾਈ ਕੀਤੀ ਜਾ ਰਹੀ ਹੈ, ਵੱਖ ਵੱਖ ਵਿਭਾਗਾਂ ਦੇ ਪੈਨਸ਼ਨਰਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ, ਸ਼ਹੀਦ ਭਗਤ ਸਿੰਘ ਇੰਜ਼ੀਨੀਰਿੰਗ ਕਾਲਜ ਫਿਰੋਜ਼ਪੁਰ ਦੇ ਮੁਲਾਜ਼ਮਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇ, 142 ਮਹੀਨਿਆਂ ਦਾ ਮਹਿੰਗਾਈ ਭੱਤੇ ਦਾ ਬਕਾਇਆ ਤੇ ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੱਤੀਆਂ ਜਾਣ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮੈਡੀਕਲ ਭੱਤੇ ਵਿਚ ਵਾਧਾ ਕੀਤਾ ਜਾਵੇ ਆਦਿ ਮਗਾਂ ਦੀ ਪ੍ਰਰਾਪਤ ਲਈ 9 ਦਸੰਬਰ ਨੁੰ ਮੋਹਾਲੀ ਵਿਖੇ ਵਿਸ਼ਾਲ ਸੂਬਾ ਕਮੇਟੀ ਰੈਲੀ ਕੀਤੀ ਜਾਵੇਗੀ। ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਫਿਰੋਜ਼ਪ੍ਰੁਰ ਸ਼ਹਿਰ ਵਿਖੇ ਵਿਸ਼ਾਲ ਕੈਂਡਲ ਮਾਰਚ ਕੱਿਢਆ ਜਾਵੇਗਾ। ਮੀਟਿੰਗ ਵਿਚ ਬਲਬੀਰ ਚੰਦ ਕੰਬੋਜ਼, ਸ਼ਿੰਗਾਰ ਚੰਦ, ਹਰਭਗਵਾਨ ਕੰਬੋਜ਼, ਬਲਕਾਰ ਸਿੰਘ, ਬਲਬੀਰ ਸਿੰਘ ਗੋਖੀਵਾਲ, ਤਰਸੇਮ ਸਿੰਘ ਬੇਦੀ, ਬਲਦੇਵ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।