ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ 'ਤੇ ਬੈਠੀਆਂ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਨੂੰ ਲੈ ਕੇ ਜਥੇਬੰਦੀਆਂ ਵਲੋਂ ਪੰਜਾਬ ਦੇ ਪਿੰਡ-ਪਿੰਡ ਬੈਠਕਾਂ ਕਰਕੇ ਕਿਸਾਨ ਵੀਰਾਂ ਦੇ ਨਾਲ-ਨਾਲ ਆਮ ਜਨਤਾ ਨੂੰ ਵੀ ਲਾਮਬੰਦ ਕੀਤਾ ਜਾ ਰਿਹਾ ਹੈ ਇਸ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਆਗੂ ਗੁਰਸੇਵਕ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਬਲਾਕ ਪ੍ਰਧਾਨਾਂ ਨੇ ਵਿਸ਼ੇਸ਼ ਰੂਪ ਵਿਚ ਸ਼ਿਰਕਤ ਕੀਤੀ ਬੈਠਕ ਦੌਰਾਨ ਆਗੂਆਂ ਨੇ ਕਿਸਾਨ ਵੀਰਾਂ ਨੂੰ ਦੱਸਿਆ ਕਿ ਗਣਤੰਤਰ ਦਿਵਸ 26 ਜਨਵਰੀ ਨੂੰ ਜਿੱਥੇ ਕੇਂਦਰ ਸਰਕਾਰ ਧੂਮਧਾਮ ਨਾਲ ਮਨਾਏਗੀ, ਉੱਥੇ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਵਿਰੁੱਧ ਆਪਣੀ ਰੋਸ ਰੈਲੀ ਟਰੈਕਟਰ ਪਰੇਡ ਦੇ ਰੂਪ ਵਿਚ ਕੱਢਣਗੇ ਕਿਸਾਨ ਵੀਰਾਂ ਨੂੰ ਅਪੀਲ ਕਰਦੇ ਹੋਏ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵਲੋਂ ਕੱਢੀ ਜਾ ਰਹੀ ਟਰੈਕਟਰ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਵੱਡੀ ਗਿਣਤੀ ਵਿਚ ਪਹੁੰਚਣ ਤਾਂ ਕਿ ਸੁੱਤੀ ਕੇਂਦਰ ਸਰਕਾਰ ਨੂੰ ਜਗਾਇਆ ਜਾ ਸਕੇ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਨਾਲ-ਨਾਲ ਜਥੇਬੰਦੀ ਵਲੋਂ ਆਮ ਜਨਤਾ, ਦੁਕਾਨਦਾਰ, ਆੜ੍ਹਤੀਆਂ ਤੇ ਰੇਹੜੀ ਵਰਗ ਨੂੰ ਵੀ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਕਾਰਨ ਦੀ ਅਪੀਲ ਕੀਤੀ ਇਸ ਮੌਕੇ ਕਰਨਜੀਤ ਸਿੰਘ, ਜੋਗਿੰਦਰ ਸਿੰਘ ਮੋਠਾਂਵਾਲਾ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਸਿੰਘ, ਗੁਣਵੰਤ ਸਿੰਘ ਸ਼ਹਿਰੀ ਬਲਾਕ ਪ੍ਰਧਾਨ, ਜਗਰੂਪ ਸਿੰਘ, ਕਰਨੈਲ ਸਿੰਘ, ਗੁਰਮੇਲ ਸਿੰਘ ਪ੍ਰਧਾਨ, ਸਲਵਿੰਦਰ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਸ਼ਰਮਪਾਲ ਸਿੰਘ ਖੁੱਲਰ, ਦਿਲਬਾਗ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਭੇਜ ਸਿੰਘ, ਅਮਰਜੀਤ ਸਿੰਘ ਤੇ ਅੰਮਿ੍ਤ ਸਿੰਘ ਮੌਜੂਦ ਸਨ