ਸਕੂਲ ਸਿਹਤ ਸੇਵਾਵਾਂ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ
ਸਕੂਲ ਸਿਹਤ ਸੇਵਾਵਾ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਲਈ ਕੀਤੀ ਮੀਟਿੰਗ
Publish Date: Tue, 20 Jan 2026 05:05 PM (IST)
Updated Date: Tue, 20 Jan 2026 05:06 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ ਰਾਸ਼ਟਰੀ ਬਾਲ ਸਵੱਸਥ ਪ੍ਰੋਗਰਾਮ ’ਚ ਕੰਮ ਕਰਦੇ ਸਕੂਲ ਹੈੱਲਥ ਮੈਡੀਕਲ ਅਫਸਰਾਂ ਅਤੇ ਆਯੁਰਵੈਦਿਕ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਢੀਂਗਰਾ, ਜ਼ਿਲ੍ਹਾ ਸਕੂਲ ਹੈੱਲਥ ਨੋਡਲ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਅਤੇ ਡਾ. ਮਨਮੀਤ ਸਿੰਘ ਵੀ ਮੌਜ਼ੂਦ ਸਨ। ਇਸ ਮੀਟਿੰਗ ਕਰਨ ਦਾ ਮੁੱਖ ਮੰਤਵ ਸਕੂਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨਾ ਅਤੇ ਸਕੂਲੀ ਵਿਦਿਆਰਥੀਆਂ ਅਤੇ ਆਂਗਨਵਾੜੀ ਸੈਂਟਰਾਂ ਵਿਚ ਆਉਂਦੇ ਬੱਚਿਆਂ ਲਈ ਸਿਹਤ ਸੇਵਾਵਾਂ ਦੀਆਂ ਨਵੀਨਤਮ ਹਦਾਇਤਾਂ, ਵਿਦਿਆਰਥੀਆਂ ਦੀ ਸਿਹਤ ਜਾਂਚ ਦੀ ਸਮੀਖਿਆ ਕਰਨਾ ਸੀ, ਜਿਸ ਵਿਚ ਮੁੱਖ ਤੌਰ ’ਤੇ ਸਕੂਲਾਂ ਵਿੱਚ ਸਿਹਤ ਜਾਂਚ ਕੈਂਪਾਂ, ਨਿਜ਼ੀ ਸਾਫ਼ ਸਫਾਈ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਜਾਗਰੂਕਤਾ ਫੈਲਾਉਣ ਬਾਰੇ ਚਰਚਾ ਕੀਤੀ ਗਈ। ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਇਸ ਮੀਟਿੰਗ ਵਿਚ ਹਾਜ਼ਰ ਆਯੁਰਵੈਦਿਕ ਮੈਡੀਕਲ ਅਫਸਰਾਂ ਨੂੰ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਕਰਨ ਅਤੇ ਸਕੂਲੀ ਵਿਦਿਆਰਥੀਆਂ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਆਉਂਦੇ ਬੱਚਿਆਂ ਦੀ ਸਿਹਤ ਜਾਂਚ ਕਰਕੇ 31 ਤਰ੍ਹਾਂ ਦੀਆਂ ਬਿਮਾਰੀਆਂ ਦੀ ਜਾਂਚ ਕਰਕੇ ਉਸਦਾ ਬਿਲਕੁੱਲ ਮੁਫ਼ਤ ਇਲਾਜ ਕਰਵਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਸਿਹਤ ਜਾਂਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਨ ਲਈ ਕਿਹਾ। ਸਕੂਲਾਂ ਵਿਚ ਵਿਦਿਆਰਥੀਆਂ ਦੀ ਸਿਹਤ ਜਾਂਚ ਲਈ ਜਾਂਚ ਕੈਂਪਾਂ ਵੇਲੇ ਮੌਸਮੀ ਬਿਮਾਰੀਆਂ ਦੇ ਨਾਲ ਖਾਸ ਕਰਕੇ ਅੱਖਾਂ, ਦੰਦਾਂ ਦੀ ਵੀ ਜਾਂਚ ਕੀਤੀ ਜਾਵੇ। ਡਾ. ਰਾਜੀਵ ਪਰਾਸ਼ਰ ਵੱਲੋਂ ਸਕੂਲ ਹੈੱਲਥ ਮੈਡੀਕਲ ਅਫਸਰਾਂ ਅਤੇ ਆਯੁਰਵੈਦਿਕ ਮੈਡੀਕਲ ਅਫਸਰਾਂ ਨੂੰ ਡਿਊਟੀ ਦੌਰਾਨ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਇਸਦਾ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।