ਸਟਾਫ ਰਿਪੋਰਟਰ, ਫਾਜ਼ਿਲਕਾ : ਜਿਵੇਂ-ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾ ਨੇੜੇ ਆ ਰਹੀਆਂ ਹਨ ਉਵੇਂ ਹੀ ਆਮ-ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪਿਛਲੇ ਦਿਨੀਂ ਆਮ ਅਦਾਮੀ ਪਾਰਟੀ ਵੱਲੋਂ ਪੰਜਾਬ ਅੰਦਰ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਲਿਸਟ ਜਾਰੀ ਕੀਤੀ ਸੀ ਤਾਂ ਫਾਜ਼ਿਲਕਾ ਦੇ ਵਰਿੰਦਰ ਸਿੰਘ ਖਾਲਸਾ ਨੂੰ ਫਾਜ਼ਿਲਕਾ ਜ਼ਿਲ੍ਹੇ ਦਾ ਪ੍ਰਧਾਨ ਥਪਿਆ ਗਿਆ ਸੀ ਤਾਂ ਉਨ੍ਹਾਂ ਵੱਲੋਂ ਅੱਗੇ ਜ਼ਿਲ੍ਹੇ ਅੰਦਰ ਬਲਾਕ ਪ੍ਰਧਾਨ ਲਗਾਏ ਗਏ। ਦਸ ਦੇਇਏ ਕਿ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖਾਲਸਾ ਵੱਲੋਂ ਬਲਾਕ ਪ੍ਰਧਾਨਾਂ ਨੂੰ ਫਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰੂ ਮਹਾਰਾਜ ਦੀ ਹਾਜ਼ਰੀ 'ਚ ਸਿਰੋਪੇ ਪਾਏ ਗਏ ਅਤੇ ਬਾਅਦ 'ਚ ਫਾਜ਼ਿਲਕਾ ਦੇ ਪੱਤਰਕਾਰਾਂ ਨਾਲ ਇਕ ਪ੍ਰਰੈੱਸ ਮੀਟਿੰਗ ਰੱਖੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖਾਲਸਾ ਅਤੇ ਆਪ ਆਗੂ ਅਤੁੱਲ ਨਾਗਪਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਪ ਪਾਰਟੀ ਵੱਲੋਂ ਫਾਜ਼ਿਲਕਾ ਅੰਦਰ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਆਵਾਮ ਨਾਲ 2017 ਅੰਦਰ ਜੋ ਵਾਅਦੇ ਕੀਤੇ ਸਨ ਉਨਾਂ੍ਹ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਅੰਦਰ ਹਸਪਤਾਲ, ਸਕੂਲਾਂ ਦਾ ਬਹੁਤ ਬੂਰਾ ਹਾਲ ਹੈ ਨਾਲ ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕਰ ਦਿੱਤੇ ਹਨ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਬੂਰਾ ਹਾਲ ਕਰ ਦਿੱਤਾ ਹੈ ਜਿਸਦਾ ਬਦਲਾ ਪੰਜਾਬ ਦੇ ਲੋਕ 2022 ਅੰਦਰ ਆਪ ਦੀ ਸਰਕਾਰ ਬਣਾ ਕੇ ਲੈਣਗੇ। ਖਾਲਸਾ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਅੰਦਰ ਜਲਦ ਹੀ ਲੋਕਾਂ ਦੀਆਂ ਮੁਸ਼ਕਿਲਾ ਹੱਲ ਕਰਵਾਉਣ ਲਈ ਇਕ ਦਫਤਰ ਖੋਲਿਆ ਜਾਵੇਗਾ, ਜਿਸ ਅੰਦਰ ਗਰੀਬ ਲੋਕਾਂ ਦੇ ਸਾਰੇ ਕੰਮ ਕੀਤੇ ਜਾਣਗੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਜੋ ਲੋਕਾਂ 'ਤੇ ਨਜਾਇਜ਼ ਪਰਚੇ ਦਰਜ ਕੀਤੇ ਗਏ ਹਨ ਅਗਰ ਉਹ ਉਨ੍ਹਾਂ ਨਾਲ ਰਾਬਤਾ ਕਾਇਮ ਕਰਦੇ ਹਨ ਤਾਂ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਉਪਰ ਹੋਏ ਝੂਠੇ ਪਰਚੇ ਜ਼ਰੂਰ ਰੱਦ ਕਰਵਾਏ ਜਾਣਗੇ।