ਪੱਤਰ ਪ੍ਰਰੇਰਕ, ਜ਼ੀਰਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਸਕੱਤਰ ਪ੍ਰਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਜ਼ੀਰਾ ਤਹਿਸੀਲ ਅਧੀਨ ਪੈਂਦੇ ਪਿੰਡ ਅਲੀਪੁਰ, ਝੀਤੇ, ਮੀਹਾਂ ਸਿੰਘ ਵਾਲਾ, ਚੂਚਕਵਿੰਡ, ਕੋਠੇ ਅੰਬਰਹਾਰ ਤੋਂ ਇਲਾਵਾ ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨ ਆਵਾਰਾ ਪਸ਼ੂਆਂ ਦੇ ਕਹਿਰ ਤੋਂ ਬੁਰੀ ਤਰ੍ਹਾਂ ਪ੍ਰਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਨੀਲ ਗਾਵਾਂ ਦਾ ਬਹੁਤ ਵੱਡਾ ਝੁੰਡ ਘੁੰਮ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਨੀਲ ਗਾਵਾਂ ਦਾ ਝੁੰਡ ਕਿਸਾਨਾਂ ਦੀ ਝੋਨੇ ਤੇ ਹਰੇ ਚਾਰੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਾ ਰਿਹਾ ਹੈੇ। ਜਿਸ ਸਬੰਧੀ ਉਹ ਕਈ ਵਾਰ ਜੰਗਲਾਤ ਵਿਭਾਗ 'ਤੇ ਪ੍ਰਸ਼ਾਸਨ ਨੂੰ ਇਸ ਝੁੰਡ ਨੂੰ ਕਾਬੂ ਕਰਨ ਲਈ ਕਹਿ ਚੁੱਕੇ ਹਨ, ਪਰ ਪ੍ਰਸ਼ਾਸਨ ਗੂੜ੍ਹੀ ਨੀਂਦ ਸੁੱਤਾ ਹੈ ਤੇ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਬਰਬਾਦ ਹੋ ਰਹੀ ਹੈ। ਇਸ ਦੌਰਾਨ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਨ੍ਹਾਂ ਨੀਲ ਗਾਵਾਂ ਨੂੰ ਕਾਬੂ ਨਾ ਕੀਤਾ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪਾਲ ਸਿੰਘ ਸਨ੍ਹੇਰ, ਤੋਤਾ ਸਿੰਘ ਸਨ੍ਹੇਰ, ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ, ਸੁਖਜਿੰਦਰ ਸਿੰਘ ਮੀਹਾਂ ਸਿੰਘ ਵਾਲਾ ਬਲਾਕ ਪ੍ਰਧਾਨ, ਪਿ੍ਰਥਾ ਸਿੰਘ ਸੋਢੀਵਾਲਾ, ਪਿ੍ਰਤਪਾਲ ਸਿੰਘ ਸੋਢੀਵਾਲਾ, ਹਰਪ੍ਰਰੀਤ ਸਿੰਘ ਲੌਗੋਦੇਵਾ ਇਕਾਈ ਪ੍ਰਧਾਨ, ਬਲਦੇਵ ਸਿੰਘ ਇਕਾਈ ਪ੍ਰਧਾਨ ਕੱਚਰਭੰਨ, ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ ਆਦਿ ਹਾਜ਼ਰ ਸਨ।