ਪੱਤਰ ਪੇ੍ਰਰਕ, ਫਿਰੋਜ਼ਪੁਰ : ਭਾਰਤੀ ਕਿਸਾਨ ਯੂਨੀਅਨ ਕ੍ਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਿਫ਼ਰੋਜ਼ਪੁਰ ਤੇ ਮੋਗਾ ਦੀ ਸਾਂਝੀ ਮੀਟਿੰਗ ਸੂਬਾ ਜਰਨਲ ਸਕੱਤਰ ਬਲਦੇਵ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੋਵਾਂ ਜ਼ਿਲਿ੍ਹਆਂ ਦੇ ਆਗੂਆਂ ਦੀਆਂ ਟੀਮਾਂ ਸ਼ਾਮਲ ਹੋਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਾਲੀ ਨੂੰ ਜ਼ਮੀਨ ਵਿਚ ਗਾਲਣ ਲਈ ਵੱਡੀ ਮਸ਼ੀਨਰੀ ਨਹੀਂ ਖ਼ਰੀਦ ਸਕਦੇ। ਉਨ੍ਹਾਂ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ ਅਤੇ ਆਰਥਿਕ ਤੌਰ 'ਤੇ ਟੁੱਟ ਚੁੱਕੀ ਕਿਸਾਨੀ ਇਹ ਵਾਧੂ ਬੋਝ ਨਹੀਂ ਚੱੁਕ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਪਿਛਲੇ ਤਿੰਨ ਸਾਲਾਂ ਤੋਂ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕਰ ਰਹੀਆਂ ਹਨ, ਪਰ ਸਰਕਾਰ ਵਲੋਂ ਨਾ ਤਾਂ ਬੋਨਸ ਦਿੱਤਾ ਗਿਆ, ਨਾ ਹੀ ਸਰਕਾਰੀ ਤੌਰ 'ਤੇ ਪਰਾਲੀ ਸਾਂਭਣ ਲਈ ਮਸ਼ੀਨਰੀ ਦਾ ਪ੍ਰਬੰਧ ਕੀਤਾ ਗਿਆ ਹਰ ਵਾਰ ਸੀਜ਼ਨ ਵਿਚ ਨਾਦਰਸ਼ਾਹੀ ਫ਼ਰਮਾਨ ਜਾਰੀ ਕੀਤੇ ਜਾਂਦੇ ਹਨ, ਪਰ ਸੀਜ਼ਨ ਤੋਂ ਬਾਅਦ ਸਾਰੇ ਇਸ ਗੰਭੀਰ ਮਸਲੇ ਨੂੰ ਭੁੱਲ ਜਾਂਦੇ ਹਨ। ਮੀਟਿੰਗ ਵਿਚ ਜ਼ਿਲ੍ਹਾ ਿਫ਼ਰੋਜ਼ਪੁਰ ਦੇ ਆਗੂ ਅਵਤਾਰ ਸਿੰਘ ਫੇਰੋਕੇ, ਸੁਖਵੀਰ ਬੱਲ, ਜੁਗਰਾਜ ਸਿੰਘ, ਗੁਰਪ੍ਰਰੀਤ ਸਿੰਘ, ਗੁਰਦਿੱਤ ਸਿੰਘ, ਅਮਰੀਕ ਸਿੰਘ, ਜ਼ਿਲ੍ਹਾ ਮੋਗਾ ਦੇ ਆਗੂ ਟਹਿਲ ਸਿੰਘ ਝੰਡੇਆਣਾ, ਨਛੱਤਰ ਸਿੰਘ ਪ੍ਰਰੇਮੀ, ਲਾਭ ਸਿੰਘ, ਬਲਤੇਜ ਸਿੰਘ, ਗੁਰਤੇਜ ਸਿੰਘ, ਜੋਰਾ ਸਿੰਘ ਆਦਿ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ 'ਤੇ ਸਖ਼ਤੀ ਕਰੇਗੀ ਤਾਂ ਮਜਬੂਰੀ ਵੱਸ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੀਆਂ।