ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਨੇ ਕੀਤੀਆਂ ਵਿਚਾਰਾਂ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਹੋਈ
Publish Date: Tue, 13 Jan 2026 03:54 PM (IST)
Updated Date: Tue, 13 Jan 2026 03:57 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਬੁੱਟਰ ਰੋਸ਼ਨ ਸ਼ਾਹ ਵਾਲਾ ਵਿਖੇ ਜ਼ਿਲ੍ਹਾ ਖਜ਼ਾਨਚੀ ਜਸਵਿੰਦਰ ਸਿੰਘ ਟਿੰਡਵਾ ਅਤੇ ਨਿਰਮਲ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਿੰਡ ਟਿੰਡਵਾਂ ਅਤੇ ਬੁੱਟਰ ਰੋਸ਼ਨ ਸ਼ਾਹ ਵਾਲਾ ਦੇ ਕਿਸਾਨ ਇਕੱਤਰ ਹੋਏ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਸੂਬਾ ਆਗੂ ਸੁਖਦੇਵ ਸਿੰਘ ਮੰਡ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸੁਖਦੇਵ ਸਿੰਘ ਮੰਡ ਨੇ ਸਰਕਾਰਾਂ ਤੇ ਵਰ੍ਹਦਿਆਂ ਕਿਹਾ ਕਿ ਕਿਸਾਨਾਂ, ਮਜਦੂਰਾਂ ਅਤੇ ਆਮ ਲੋਕਾਂ ਨੂੰ ਬਿਜਲੀ ਬਿੱਲ 2025 ਅਧੀਨ ਕੁਚਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਸਾਰੇ ਮਹਿਕਮਿਆਂ ਦਾ ਨਿੱਜੀਕਰਨ ਅਤੇ ਕੇਂਦਰੀਕਰਨ ਦੇ ਰਾਹ ਪਈ ਹੋਈ ਹੈ ਜੇ ਬਿਜਲੀ ਐਕਟ ਲਾਗੂ ਹੁੰਦਾ ਹੈ ਤਾਂ ਬਿਜਲੀ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਕਰਨਗੀਆਂ ਤੇ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ। ਇਸ ਮੌਕੇ ਸੁਖਦੇਵ ਸਿੰਘ, ਵਿਰਸਾ ਸਿੰਘ, ਹਰਦੀਪ ਸਿੰਘ ਨੂਰਪੁਰ, ਪੂਰਨ ਸਿੰਘ, ਗੁਰਮੱਖ ਸਿੰਘ ਮਸਤੇਵਾਲਾ, ਸਲਿੰਦਰ ਸਿੰਘ, ਦਰਸ਼ਨ ਸਿੰਘ, ਤਰਲੋਕ ਸਿੰਘ, ਜਰਨੈਲ ਸਿੰਘ, ਅਵਤਾਰ ਸਿੰਘ ਟਿੰਡਵਾ, ਮੋਤਾ ਸਿੰਘ, ਬਲਜਿੰਦਰ ਸਿੰਘ, ਜਸਵੰਤ ਸਿੰਘ, ਸਵਰਨ ਸਿੰਘ, ਜੱਜ ਸਿੰਘ, ਗੁਰਸੇਵਕ ਸਿੰਘ, ਕੁਲਵੰਤ ਸਿੰਘ, ਦਲਜੀਤ ਸਿੰਘ, ਸੁਰਜੀਤ ਸਿੰਘ, ਗੁਰਪ੍ਰਤਾਪ ਸਿੰਘ, ਮਨਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।