ਕਿਸਾਨ ਮਜ਼ਦੂਰ ਜਥੇਬੰਦੀ ਦੇ ਸਾਰੇ ਜ਼ੋਨਾਂ ਦੀ ਜਨਰਲ ਬਾਡੀ ਦੀ ਮੀਟਿੰਗ
ਕਿਸਾਨ ਮਜ਼ਦੂਰ ਜਥੇਬੰਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਹੀ ਜੋਨਾਂ ਦੀ ਜਰਨਲ ਬਾਡੀ ਦੀ ਮੀਟਿੰਗ
Publish Date: Thu, 02 Apr 2026 03:59 PM (IST)
Updated Date: Fri, 03 Apr 2026 04:02 AM (IST)

ਐੱਸਐੱਸਪੀ ਦਫਤਰ ਵਾਲੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਕੀਤੀ ਵਿਉਂਤਬੰਦੀ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜਪੁਰ ਦੇ ਸਾਰੇ ਹੀ ਜੋਨਾਂ ਦੀ ਜਨਰਲ ਬਾਡੀ ਦੀ ਮੀਟਿੰਗ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਵੀ ਪਹੁੰਚੇ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਭਰ ਦੇ ਸਾਰੇ ਜੋਨਾਂ ਦੇ ਪਿੰਡਾਂ ਦੇ ਕੰਮ ਕਾਫ਼ੀ ਸਮੇਂ ਤੋਂ ਜੋ ਪੁਲਿਸ ਪ੍ਰਸ਼ਾਸਨ ਨਾਲ ਸਬੰਧਤ ਹਨ ਪੈਡਿੰਗ ਪਏ ਹਨ ਤੇ ਪ੍ਰਸ਼ਾਸਨ ਵੱਲੋਂ ਜਾਣਬੁੱਝ ਕੇ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸਦੇ ਰੋਸ ਵਜੋਂ ਜਥੇਬੰਦੀ ਵੱਲੋਂ ਐੱਸਐੱਸਪੀ ਦਫਤਰ ਫਿਰੋਜ਼ਪੁਰ ਵਿਖੇ 7 ਅਪ੍ਰੈਲ ਨੂੰ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਪਿੰਡ ਪੱਧਰੀ ਮੀਟਿੰਗਾਂ ਕਰਕੇ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੈਲ੍ਹ ਹੀ ਸਾਬਤ ਹੋਈ ਹੈ ਤੇ ਲੁੱਟਾਂ, ਖੋਹਾਂ ਤੇ ਨਸ਼ਿਆਂ ਨੂੰ ਰੋਕਣ ਵਿਚ ਨਾਕਾਮ ਸਾਬਿਤ ਹੋਈ ਹੈ। ਆਮ ਲੋਕਾਂ ਦੀ ਦਫਤਰਾਂ ਵਿਚ ਕੋਈ ਸੁਣਵਾਈ ਨਹੀਂ ਹੈ, ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ, ਆਪਣੀਆਂ ਹੱਕੀ ਮੰਗਾਂ ਲਈ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਮੌਕੇ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫੌਜ਼ੀ, ਰਣਜੀਤ ਸਿੰਘ ਖੱਚਰ ਵਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਅਮਨਦੀਪ ਸਿੰਘ ਕੱਚਰਭੰਨ, ਹਰਫੂਲ ਸਿੰਘ ਦੂਲੇਵਾਲਾ, ਗੁਰਨਾਮ ਸਿੰਘ ਅਲੀਕੇ, ਗੁਰਬਖਸ਼ ਸਿੰਘ ਪੰਜਗਰਾਈਂ, ਮੰਗਲ ਸਿੰਘ ਸਵਾਈਕੇ, ਗੁਰਮੇਲ ਸਿੰਘ ਜੀਆ ਬੱਗਾ, ਮੱਖਣ ਸਿੰਘ ਵਾੜਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਬਲਰਾਜ ਸਿੰਘ ਫੇਰੋਕੇ ਆਦਿ ਆਗੂ ਹਾਜ਼ਰ ਸਨ।