ਪੱਤਰ ਪ੍ਰਰੇਰਕ, ਜ਼ੀਰਾ : ਟਰੇਡ ਯੂਨੀਅਨ ਕੌਂਸਲ ਜ਼ੀਰਾ ਦੀ ਇਕ ਅਹਿਮ ਮੀਟਿੰਗ ਬੱਸ ਸਟੈਂਡ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਪ੍ਰਰੋਗਰਾਮ ਦੀਆਂ ਤਿਆਰੀਆਂ ਲਈ ਮੈਂਬਰਾਂ ਦੀ ਡਿਊਟੀਆਂ ਲਾਈਆਂ ਗਈਆਂ। ਇਸ ਸਮੇਂ ਜਨਰਲ ਸਕੱਤਰ ਤਰਸੇਮ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਤੇਜ ਸਿੰਘ ਕਾਨੂੰਗੋ, ਕਾਮਰੇਡ ਕੁਲਵੰਤ ਸਿੰਘ, ਕੇਵਲ ਸਿੰਘ ਗਿੱਲ, ਜੇਈ ਗੁਰਜੰਟ ਸਿੰਘ, ਬਲਦੇਵ ਰਾਜ, ਤਰਸੇਮ ਸਿੰਘ, ਪ੍ਰਰੈੱਸ ਸਕੱਤਰ ਨਵਜੋਤ ਨੀਲੇਵਾਲਾ, ਜਗਸੀਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।