ਡੀਸੀ ਦਫ਼ਤਰ ਅੱਗੇ ਧਰਨਾ 6 ਅਪ੍ਰੈਲ ਨੂੰ : ਐੱਸਕੇਐੱਮ
ਸੰਯੁਕਤ ਕਿਸਾਨ ਮੋਰਚਾ ਫਿਰੋਜ਼ਪੁਰ ਦੀ ਮੀਟਿੰਗ ਹੋਈ
Publish Date: Mon, 30 Mar 2026 04:13 PM (IST)
Updated Date: Mon, 30 Mar 2026 04:15 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸੰਯੁਕਤ ਕਿਸਾਨ ਮੋਰਚਾ ਫਿਰੋਜ਼ਪੁਰ ਦੀ ਮੀਟਿੰਗ ਗੁਰਮੀਤ ਸਿੰਘ ਮਹਿਮਾ ਸੂਬਾ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਚ ਹੋਈ। ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨੀ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਧਨੇਰ, ਭਾਰਤੀ ਕਿਸਾਨ ਯੂਨੀਅਨ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਕੁਲ ਹਿੰਦ ਕਿਸਾਨ ਸਭਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਜਥੇਬੰਦੀਆਂ ਸ਼ਾਮਲ ਹੋਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ 6 ਅਪ੍ਰੈਲ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਤੇ ਧਰਨੇ ਦੇ ਕੇ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਇਨ੍ਹਾਂ ਨੂੰ ਪੂਰਾ ਕੀਤਾ ਜਾਵੇ। ਮੀਟਿੰਗ ਵਿਚ ਦਿਲਬਾਗ ਸਿੰਘ, ਸੋਹਨ ਸਿੰਘ, ਗੁਰਸੇਵਕ ਸਿੰਘ, ਕੇਵਲ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਸ਼ਪਾਲ ਸਿੰਘ, ਕਸ਼ਮੀਰ ਸਿੰਘ, ਗੁਰਦਿੱਤ ਸਿੰਘ, ਗੁਰਵਿੰਦਰ ਸਿੰਘ ਖਾਰਾ, ਜੋਗਾ ਸਿੰਘ ਬਸਤੀ ਗੁਰਵਿੰਦਰ ਸਿੰਘ, ਮਹਿੰਦਰ ਸਿੰਘ ਵਧਾਉਣ, ਸੁਖਦੇਵ ਸਿੰਘ ਰਈਆ ਵਾਲਾ, ਮਹਿੰਦਰ ਸਿੰਘ ਫਿਰੋਜਸ਼ਾਹ, ਅਵਤਾਰ ਸਿੰਘ ਸ਼ੇਰਖਾਂ, ਸੂਰਜ ਪ੍ਰਕਾਸ਼ ਬਾਜੇ ਕੇ, ਜੱਗਾ ਸਿੰਘ ਨੰਗਲ, ਪ੍ਰਦੀਪ ਗਰੋਵਰ, ਕੁਲਦੀਪ ਸਿੰਘ ਸਰਪੰਚ, ਗੁਰਦਿਆਲ ਸਿੰਘ, ਨਿਰਮਲ ਸਿੰਘ, ਹਰਪ੍ਰੀਤ ਸਿੰਘ, ਜੀਤ ਸਿੰਘ, ਸ਼ਿੰਦਰ ਸਿੰਘ ਹਰਦਾਸਾ ਮੀਟਿੰਗ ਵਿਚ ਸ਼ਾਮਲ ਹੋਏ।