ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਉਲੀਕੇ ਪ੍ਰਰੋਗਰਾਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਸਤਪਾਲ ਸਿੰਘ, ਪਰਮਜੀਤ ਕੌਰ, ਸਰੋਜ ਬਾਲਾ, ਅਮਰਜੀਤ ਕੌਰ, ਮਾਲਾ ਰਾਣੀ ਦੀ ਅਗਵਾਈ ਵਿਚ ਮੰਗ ਪੱਤਰ ਸਿਵਲ ਸਰਜਨ ਫਿਰੋਜ਼ਪੁਰ ਰਾਹੀਂ ਸਿਹਤ ਮੰਤਰੀ ਪੰਜਾਬ ਦੇ ਨਾਂ ਭੇਜਿਆ ਗਿਆ। ਇਸ ਮੌਕੇ ਰਮਨ ਅੱਤਰੀ ਨੇ ਦੱਸਿਆ ਕਿ ਮਲਟੀਪਰਪਜ਼ ਕਾਮਿਆਂ ਦੀਆਂ ਮੰਗਾਂ ਜਿਵੇਂ ਕਿ ਸਿਹਤ ਵਿਭਾਗ ਵਿਚ ਐੱਨਐੱਚਐੱਮ, 2211 ਹੈੱਡ, ਠੇਕਾ ਆਧਾਰਿਤ ਮਲਟੀਪਰਪਜ਼ ਹੈੱਲਥ ਵਰਕਰਾਂ (ਫੀਮੇਲ) ਨੂੰ ਪਹਿਲਾਂ ਰੈਗੂਲਰ ਕੀਤਾ ਅਤੇ ਬਾਕੀ ਰਹਿੰਦੀਆਂ ਖਾਲੀ ਅਸਾਮੀਆਂ ਵਾਸਤੇ ਰੈਗੂਲਰ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ, ਨਵ ਨਿਯੁਕਤ 1263 ਮਲਟੀਪਰਪਜ਼ ਹੈਲਥ ਵਰਕਰ (ਮੇਲ) ਦਾ ਪ੍ਰਰੋਵੇਸ਼ਨ ਪੀਰੀਅਡ 3 ਸਾਲ ਤੋਂ ਘਟਾ ਕੇ 2 ਸਾਲ ਕੀਤਾ ਜਾਵੇ, ਸਮੁੱਚੇ ਮਲਟੀਪਰਪਜ਼ ਕੇਡਰਾਂ ਨੂੰ ਕੋਵਿਡ 19 ਦੌਰਾਨ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਪੈਸ਼ਲ ਇੰਕਰੀਮੈਂਟ, ਸੀਪੀਐੱਫ ਤੋਂ ਜੀਪੀਐੱਫ ਵਿਚ ਗਏ ਮੁਲਾਜ਼ਮਾਂ ਦਾ ਬਕਾਇਆ ਦੇਣ ਆਦਿ ਮੰਗਾਂ 'ਤੇ ਗੱਲਬਾਤ ਕਰ ਕੇ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

ਇਸ ਮੌਕੇ ਪ੍ਰਰੀਤਮ ਸਿੰਘ, ਇੰਦਰਜੀਤ ਸਿੰਘ, ਵਿਕਾਸ ਕੁਮਾਰ, ਅਮਰਜੀਤ ਸਿੰਘ, ਮਹਿੰਦਰ ਪਾਲ, ਮਨਿੰਦਰ ਸਿੰਘ, ਦਲਜੀਤ ਸਿੰਘ, ਮੰਗਲ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਰਾਜਿੰਦਰ ਕੁਮਾਰ, ਅਸ਼ਵਨੀ ਕੁਮਾਰ, ਗੁਰਪ੍ਰਰੀਤ ਸਿੰਘ, ਗੁਰਦੇਵ ਸਿੰਘ ਸੋਨੂੰ, ਗੁਰਸੰਤ ਸਿੰਘ, ਰਮਨਦੀਪ ਸਿੰਘ, ਗੁਰਮਨਜੀਤ, ਦੀਦਾਰ ਸਿੰਘ, ਵਿਸ਼ਾਲ ਸ਼ਰਮਾ, ਪ੍ਰਰੇਮਜੀਤ ਸਿੰਘ, ਰੋਹਿਤ, ਹਰਿੰਦਰ ਸਿੰਘ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਕਮਲਜੀਤ ਸਿੰਘ, ਨਰਿੰਦਰ ਸਿੰਘ, ਮਾਲਾ ਰਾਣੀ, ਪਵਨ, ਰਣਜੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਸੋਮਾ ਰਾਣੀ, ਬੇਅੰਤ ਕੌਰ, ਹਰਜੀਤ ਕੌਰ, ਸਰੋਜ ਬਾਲਾ, ਗੀਤਾ, ਬਲਜੀਤ ਕੌਰ, ਗੁਰਬਚਨ ਕੌਰ ਤੇ ਬਲਜਿੰਦਰ ਕੌਰ ਆਦਿ ਹਾਜ਼ਰ ਸਨ।