ਆਸ਼ੂ ਬੰਗੜ ਨੇ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਗੰਭੀਰ ਮੁੱਦਿਆਂ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ : ਆਸ਼ੂ ਬੰਗੜ
Publish Date: Fri, 23 Oct 2026 03:43 PM (IST)
Updated Date: Fri, 23 Oct 2026 03:46 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਮੌਜ਼ੂਦਾ ਹਾਲਾਤ, ਲੋਕਾਂ ਦੀਆਂ ਸਮੱਸਿਆਵਾਂ ਅਤੇ ਭਵਿੱਖ ਵਿਚ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਗੰਭੀਰ ਮੁੱਦਿਆਂ ਨੂੰ ਜ਼ਮੀਨੀ ਪੱਧਰ ’ਤੇ ਵਿਚਾਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ, ਦੁਕਾਨਦਾਰ ਭਰਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਦਰਪੇਸ਼ ਹੋਰ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ। ਆਸ਼ੂ ਬੰਗੜ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਿਆਂ ਦੇ ਖਾਤਮੇ, ਮਿਆਰੀ ਸਿੱਖਿਆ, ਸੁਰੱਖਿਅਤ ਵਪਾਰਕ ਮਾਹੌਲ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮਾਂ ਦੀ ਲੋੜ ਹੈ। ਹਲਕਾ ਫਿਰੋਜ਼ਪੁਰ ਦਿਹਾਤੀ ਦੇ ਲੋਕ ਲੰਮੇ ਸਮੇਂ ਤੋਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦਾ ਹੱਲ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਨੂੰ ਇੱਕ ਸੁਰੱਖਿਅਤ, ਖੁਸ਼ਹਾਲ ਤੇ ਬਿਹਤਰ ਭਵਿੱਖ ਦੇਣਾ ਹੈ। ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ। ਆਸ਼ੂ ਬੰਗੜ ਨੇ ਕਿਹਾ ਕਿ ਉਹ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਲੋਕਾਂ ਦੀ ਸੇਵਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।