- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸਲ ਸਤਲੁਜ ਵੱਲੋਂ ਗੁਰਦੁਆਰਾ ਜ਼ਾਹਰਾ ਪੀਰ ਸਨ੍ਹੇਰ ਵਿਖੇ ਬਾਬਾ ਕਪੂਰ ਸਿੰਘ ਨਾਲ ਕੀਤੀ ਮੁਲਾਕਾਤ ਅਤੇ ਅਸ਼ੀਰਵਾਦ ਕੀਤਾ ਪ੍ਰਾਪਤ

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਮਿਸਲ ਸਤਲੁਜ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ ਨੇ ਗੁਰਦੁਆਰਾ ਜ਼ਾਹਰਾ ਪੀਰ ਪਿੰਡ ਸਨ੍ਹੇਰ ਵਿਖੇ ਪਹੁੰਚ ਕੇ ਬਾਬਾ ਕਪੂਰ ਸਿੰਘ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬਾਬਾ ਜੀ ਨਾਲ ਮਿਸਲ ਸਤਲੁਜ ਵੱਲੋਂ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮਿਸਲ ਸਤਲੁਜ ਵੱਲੋਂ ਬੱਚਿਆਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਲਈ ਦਸਤਾਰ ਸਿਖਲਾਈ ਕੈਂਪ ਲਾਏ ਜਾ ਰਹੇ ਹਨ ਤੇ ਬੱਚਿਆਂ ਨੂੰ ਗੱਤਕੇ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਜਿੱਥੇ ਵੀ ਜਥੇਬੰਦੀ ਨੂੰ ਸੇਵਾ ਕਰਨ ਦਾ ਮੌਕਾ ਮਿਲਦਾ ਹੈ,ਉੱਥੇ ਪੂਰੀ ਸ਼ਰਧਾ ਤੇ ਲਗਨ ਨਾਲ ਸੇਵਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਆਪਣੇ ਧਰਮ,ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਸਾਡਾ ਉਦੇਸ਼ ਸਿਰਫ਼ ਕੈਂਪ ਲਗਾਉਣਾ ਨਹੀਂ, ਸਗੋਂ ਨਵੀਂ ਪੀੜ੍ਹੀ ਅੰਦਰ ਸਿੱਖੀ ਪ੍ਰਤੀ ਪਿਆਰ, ਸਤਿਕਾਰ ਤੇ ਆਪਣੇ ਇਤਿਹਾਸ ਬਾਰੇ ਜਾਣਨ ਦੀ ਭਾਵਨਾ ਪੈਦਾ ਕਰਨਾ ਹੈ।ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਭਵਿੱਖ ਵਿੱਚ ਵੀ ਅਜਿਹੇ ਕਾਰਜਾਂ ਨੂੰ ਹੋਰ ਉਤਸ਼ਾਹ ਨਾਲ ਜਾਰੀ ਰੱਖੇਗੀ ਤੇ ਗੁਰੂਘਰਾਂ ਵੱਲੋਂ ਮਿਲਣ ਵਾਲੀ ਹਰ ਸੇਵਾ ਨੂੰ ਖੁਸ਼ਕਿਸਮਤੀ ਸਮਝ ਕੇ ਨਿਭਾਏਗੀ। ਇਸ ਮੌਕੇ ਹਰਜਿੰਦਰ ਸਿੰਘ ਸਹੋਤਾ ਜੁਆਇੰਟ ਸਕੱਤਰ ਪੰਜਾਬ,ਤਜਿੰਦਰ ਸਿੰਘ ਕੰਗ, ਕਮਲਜੀਤ ਸਿੰਘ ਜ਼ੀਰਾ, ਸਿਮਰਤਪਾਲ ਸਿੰਘ ਖੋਸਾ, ਅਮਨਦੀਪ ਸਿੰਘ ਜ਼ੀਰਾ, ਜਸਨੂਰ ਸਿੰਘ ਬਰਾੜ ਹਾਜ਼ਰ ਸਨ।