97 ਲੱਖ ਨਾਲ ਸ਼ਹਿਰ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇਗਾ : ਭੁੱਲਰ
ਵਿਧਾਇਕ ਭੁੱਲਰ ਨੇ ਫ਼ਿਰੋਜ਼ਪੁਰ ’ਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਵਾਇਆ ਸ਼ੁਰੂ
Publish Date: Fri, 03 Apr 2026 04:47 PM (IST)
Updated Date: Fri, 03 Apr 2026 04:49 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰ ਅੰਦਰ ਸੀਵਰੇਜ ਦੀ ਸਫਾਈ ਨੂੰ ਯਕੀਨੀ ਬਣਾਉਣ ਅਤੇ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ/ਪਿੰਡਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਅਤੇ ਉਨ੍ਹਾਂ ਵਲੋਂ ਸੂਬੇ ਦੇ ਵਿਕਾਸ ਅਤੇ ਸਾਫ ਸਫਾਈ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਵਿਚ ਸੀਵਰੇਜ ਦੀ ਸਫਾਈ ਲਈ ਕੁੱਲ 97 ਲੱਖ ਰੁਪਏ ਦਾ ਐਸਟੀਮੇਟ ਤਿਆਰ ਕੀਤਾ ਗਿਆ ਹੈ। ਜਿਸ ਤਹਿਤ 49 ਲੱਖ ਰਪੁਏ ਦਾ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸੁਪਰ ਸੱਕਰ ਮਸ਼ੀਨ ਦੀ ਮੱਦਦ ਨਾਲ ਪੂਰੇ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਸੀਵਰੇਜ ਦੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਸਫਾਈ ਦੌਰਾਨ ਸ਼ਹਿਰ ਦੇ ਵੱਖ-ਵੱਖ ਏਰੀਏ ਜਿਵੇਂ ਕਿ ਬਾਰਡਰ ਰੋਡ, ਬਸਤੀ ਭੱਟੀਆਂ, ਸ਼ਾਂਤੀ ਨਗਰ, ਰਾਮੇ ਵਾਲਾ, ਹਾਕੇ ਵਾਲਾ, ਬਸਤੀ ਨਿਜਾਮਦੀਨ, ਇੱਛੇ ਵਾਲਾ ਰੋਡ, ਰਣਜੀਤ ਕਲੋਨੀ, ਬੇਦੀ ਕਲੋਨੀ, ਬਸਤੀ ਟੈਂਕਾ ਵਾਲੀ, ਮਲਵਾਲ ਰੋਡ, ਅਨਿਲ ਬਾਗੀ ਰੋਡ, ਵਿਕਾਸ ਵਿਹਾਰ, ਬਲਾਕੀ ਵਾਲਾ, ਦਿੱਲੀ ਗੇਟ, ਰਿਖੀ ਕਲੋਨੀ, ਦੁਲਚੀ ਕੇ ਰੋਡ, ਸ਼ਮਸ਼ਾਨ ਘਾਟ ਏਰੀਆ, ਸੋਕੜ ਨਹਿਰ, ਬ੍ਰਹਮ ਨਗਰੀ, ਭਗਤ ਸਿੰਘ ਕਲੋਨੀ ਆਦਿ ਇਲਾਕਿਆਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ ਦੀ ਸਫਾਈ ਨੂੰ ਪੂਰੀ ਤਰਾਂ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਲਈ ਅਧਿਕਾਰੀਆਂ ਨੂੰ ਵੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਸਫਾਈ ਦੇ ਕੰਮ ਨੂੰ ਪੂਰੇ ਸਹੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ। ਇਸ ਮੌਕੇ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਚੇਅਰਮੈਨ ਵਪਾਰ ਕਮਿਸ਼ਨ ਫਿਰੋਜ਼ਪੁਰ ਸ਼ਹਿਰ ਰਜਨੀਸ਼ ਸ਼ਰਮਾ, ਸਲਵਿੰਦਰ ਸਿੰਘ ਐੱਮ.ਸੀ, ਪਰਮਵੀਰ ਸਿੰਘ, ਹਰਮੇਸ਼ ਸਿੰਘ ਆਦਿ ਹਾਜ਼ਰ ਸਨ।