ਵਿਧਾਇਕ ਭੁੱਲਰ ਨੇ ਵਾਰਡ-5 ’ਚ ਸਿਹਤ ਬੀਮਾ ਕਾਰਡਾਂ ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਿਧਾਇਕ ਭੁੱਲਰ ਨੇ ਵਾਰਡ ਨੰਬਰ 5 ਵਿਚ ਪਹੁੰਚ ਕੇ ਬਣ ਰਹੇ ਕਾਰਡਾਂ ਦਾ ਲਿਆ ਜਾਇਜ਼ਾ
Publish Date: Tue, 17 Feb 2026 06:25 PM (IST)
Updated Date: Tue, 17 Feb 2026 06:27 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 5 ਵਿੱਚ ਪਹੁੰਚ ਕੇ ਬਣ ਰਹੇ ਕਾਰਡਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਪੰਜਾਬ ਦੇ ਹਰ ਵਾਸੀ ਲਈ ਲਾਭਕਾਰੀ ਸਾਬਤ ਹੋਵੇਗਾ। ਇਸ ਕਾਰਡ ਰਾਹੀਂ ਸਰਕਾਰੀ ਹੀ ਨਹੀਂ ਸਗੋਂ ਨਿੱਜੀ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਿਹਤ ਖੇਤਰ ਵਿਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ। ਉਹਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿਹਤ ਬੀਮਾ ਕਾਰਡ ਜ਼ਰੂਰ ਬਣਵਾਉਣ।