ਵਿਧਾਇਕ ਗੋਲਡੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ ਹੈਪੀ ਕਾਠਪਾਲ.ਪੰਜਾਬੀ ਜਾਗਰਣ,ਜਲਾਲਾਬਾਦ :
Publish Date: Sun, 29 Nov 2026 03:50 PM (IST)
Updated Date: Sun, 29 Nov 2026 03:52 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ,ਜਲਾਲਾਬਾਦ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਕੰਬੋਜ ਗੋਲਡੀ ਵੱਲੋਂ ਬਲਾਕ ਅਰਨੀਵਾਲਾ ਦੇ ਪਿੰਡ ਡੱਬਵਾਲੀ ਕਲਾਂ ਅਤੇ ਖਿਓ ਵਾਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਾਰਮਿਕ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡਾਂ ਦੇ ਸ਼ਰਧਾਲੂਆਂ ਵਿੱਚ ਯਾਤਰਾ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਯਾਤਰਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਖਾਣ-ਪੀਣ ਅਤੇ ਰਹਿਣ-ਸਹਿਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਯਾਤਰਾ ਦੌਰਾਨ ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣ ਲਈ ਵੀ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਯਾਤਰੀ ਆਰਾਮਦਾਇਕ ਢੰਗ ਨਾਲ ਆਪਣੀ ਧਾਰਮਿਕ ਯਾਤਰਾ ਪੂਰੀ ਕਰ ਸਕਣ। ਵਿਧਾਇਕ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਅਜਿਹੀਆਂ ਸਹੂਲਤਾਂ ਲੋਕਾਂ ਲਈ ਲਾਹੇਵੰਦ ਹਨ। ਉਨ੍ਹਾਂ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸਫ਼ਲ ਯਾਤਰਾ ਦੀ ਕਾਮਨਾ ਕੀਤੀ।