ਵਿਧਾਇਕ ਕਟਾਰੀਆ ਵੱਲੋਂ ਨਵੀਂ ਕੰਪਿਊਟਰ ਲੈਬ, ਆਧੁਨਿਕ ਕਲਾਸ ਰੂਮ ਦਾ ਉਦਘਾਟਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਵਿਖੇ ਵਿਧਾਇਕ ਕਟਾਰੀਆ ਵੱਲੋਂ ਨਵੀਂ ਕੰਪਿਊਟਰ ਲੈਬ, ਆਧੁਨਿਕ ਕਲਾਸ ਰੂਮ ਦਾ ਉਦਘਾਟਨ
Publish Date: Sat, 25 Apr 2026 03:43 PM (IST)
Updated Date: Sat, 25 Apr 2026 03:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਵਿਖੇ ਨਵੀਂ ਬਣੀ ਕੰਪਿਊਟਰ ਲੈਬ, ਆਧੁਨਿਕ ਕਲਾਸ ਰੂਮ, ਏਸੀਆਰ ਰੂਮ ਅਤੇ ਸਕੂਲ ਵੈੱਬਸਾਈਟ ਦੇ ਕਾਰਜ ਦਾ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਸਕੂਲ ਦੀ ਨੁਹਾਰ ਬਦਲਣ ਵਿੱਚ ਪੰਚਾਇਤ ਅਤੇ ਸਰਪੰਚ ਬਲਵੰਤ ਸਿੰਘ ਵੱਲੋਂ ਪਾਏ ਗਏ ਯੋਗਦਾਨ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਉਦਘਾਟਨ ਸਮਾਗਮ ਦੌਰਾਨ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਸਕੂਲ ਸਟਾਫ ਵੱਲੋਂ ਮੁੱਖ ਮਹਿਮਾਨ ਸ਼੍ਰੀ ਨਰੇਸ਼ ਕਟਾਰੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਬੀਐੱਨਓ ਬਲਾਕ ਮੱਲਾਂਵਾਲਾ ਖਾਸ, ਸੰਜੀਵ ਟੰਡਨ, ਸਰਪੰਚ ਬਲਵੰਤ ਸਿੰਘ ਆਦਿ ਨੇ ਵਿਧਾਇਕ ਨਰੇਸ਼ ਕੁਮਾਰ ਦਾ ਨਿੱਘਾ ਸਵਾਗਤ ਕੀਤਾ। ਬੁਲਾਰਿਆਂ ਨੇ ਕਿਹਾ ਕਿ ਇਹ ਸਹੂਲਤਾਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਵਿੱਚ ਸਹਾਈ ਸਿੱਧ ਹੋਣਗੀਆਂ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਵਿੱਚ ਗੁਰਪ੍ਰੀਤ ਸਿੰਘ, ਅਰਚਨਾ, ਗੁਲਸ਼ਨ ਕੁਮਾਰ, ਰਣਜੀਤ ਕੌਰ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਲਵਪ੍ਰੀਤ ਸ਼ਰਮਾ, ਰਾਜ ਰਾਣੀ, ਰਾਜਦੀਪ ਕੌਰ, ਪੂਨਮ ਸ਼ਰਮਾ, ਵਰਿੰਦਰ ਸਿੰਘ, ਰਜਿੰਦਰ ਕੁਮਾਰ, ਲਖਵੀਰ ਕੌਰ, ਰਵਿੰਦਰ ਕੌਰ ਨਵਨੀਤ ਕੌਰ, ਸੁਖਰਾਜ ਸਿੰਘ, ਅਵਨੀਤ ਕੌਰ, ਅਮਨਪ੍ਰੀਤ ਕੌਰ, ਅਮਨਦੀਪ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।