ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਸੜਕ ਦੇ ਨਵੀਨੀਕਰਨ ਦਾ ਉਦਘਾਟਨ
ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਸੜਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ
Publish Date: Mon, 11 May 2026 03:17 PM (IST)
Updated Date: Mon, 11 May 2026 03:18 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਤੇ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਦੇ ਯਤਨਾ ਸਦਕਾ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਤੋਂ ਪਿੰਡ ਜੋਈਆਂ ਵਾਲਾ ਦੀ ਸੜਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਦੋਵਾਂ ਪਿੰਡਾਂ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੜਕ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ ਗਿਆ, ਜੋ 29 ਲੱਖ 73 ਹਜਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਆਵਾਜਾਈ ਵਿਚ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜ਼ੀਰਾ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਦੇ ਨਾਲ- ਨਾਲ ਪਿਛਲੇ ਲੰਬੇ ਸਮੇਂ ਤੋਂ ਲਮਕਦੇ ਆ ਰਹੇ ਮਸਲਿਆਂ ਦਾ ਹੱਲ ਕੀਤਾ ਜਾ ਰਿਹਾ ਹੈ, ਜਿਸ ਕਰਕੇ ਹੁਣ ਵਿਰੋਧੀ ਪਾਰਟੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਬੋਲਣ ਲਈ ਕੁਝ ਵੀ ਨਹੀਂ ਬਚਿਆ।ਇਸ ਮੌਕੇ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਨਰੇਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਇਲਾਕੇ ਦੀ ਨੁਹਾਰ ਬਦਲੇਗੀ ਅਤੇ ਹਾਦਸਿਆਂ ਦੇ ਖ਼ਤਰੇ ਵੀ ਘੱਟ ਹੋਣਗੇ। ਇਸ ਮੌਕੇ ।ਇਕਬਾਲ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਕੁਲਬੀਰ ਸਿੰਘ ਜੇਈ ਮੰਡੀ ਬੋਰਡ, ਪੀਏ ਮੇਜਰ ਸਿੰਘ, ਸਰਪੰਚ ਯੁਗਰਾਜ ਸਿੰਘ ਵਾੜਾ ਵਰਿਆਮ ਸਿੰਘ ਵਾਲਾ, ਸੁਖਦੇਵ ਸਿੰਘ ਮਣਕਿਆਂਵਾਲੀ, ਸਤਨਾਮ ਸਿੰਘ ਵਿਰਕਾਂਵਾਲੀ, ਨਿਰਵੈਰ ਸਿੰਘ ਹੋਲਾਂਵਾਲੀ, ਬਰਜਿੰਦਰ ਸਿੰਘ ਖੋਸਾ ਦਲ ਸਿੰਘ, ਤਜਿੰਦਰ ਸਿੰਘ ਮਰੂੜ, ਚਾਨਣ ਸਿੰਘ ਸੂਸਕ ਆਦਿ ਹਾਜ਼ਰ ਸਨ।