ਵਿਧਾਇਕ ਕਟਾਰੀਆ ਵੱਲੋਂ ਆਧੁਨਿਕ ਕਲਾਸ ਰੂਮ ਦਾ ਉਦਘਾਟਨ
ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਸਰਕਾਰੀ ਮਿਡਲ ਸਕੂਲ ਸੋਢੀਵਾਲਾ ਵਿਖੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ
Publish Date: Sat, 25 Apr 2026 04:20 PM (IST)
Updated Date: Sat, 25 Apr 2026 04:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸਰਕਾਰੀ ਮਿਡਲ ਸਕੂਲ ਸੋਢੀਵਾਲਾ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਸਾਂਝੇ ਯਤਨਾ ਸਦਕਾ ਸਕੂਲ ਵਿਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਕੀਤਾ ਗਿਆ,ਇਸ ਮੌਕੇ ਸਕੂਲ ਇੰਚਾਰਜ਼ ਸੁਨੀਤਾ ਛਾਬੜਾ, ਅਧਿਆਪਕ ਗੁਰਸੇਵਕ ਸਿੰਘ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ । ਇਸ ਵਿਸ਼ੇਸ਼ ਮੌਕੇ ਤੇ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਸਕੂਲ ਚੇਅਰਮੈਨ ਵੀਰਪਾਲ ਕੌਰ, ਪਿੰਡ ਦੇ ਸਰਪੰਚ ਪਰਮਜੀਤ ਕੌਰ, ਰਣਜੀਤ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਚੌਹਾਨ, ਰਜਿੰਦਰ ਪਾਲ, ਰਾਕੇਸ ਕੁਮਾਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਅਤੇ ਸਿਹਤ ਦੇ ਖੇਤਰ ਦਾ ਵਿਕਾਸ ਕਰਨਾ ਹੈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।