ਸਰਬਸੰਮਤੀ ਨਾਲ ਬਣੀ ਪੰਚਾਇਤ ਨੂੰ ਵਿਦਾਇਕ ਦਹੀਆ ਵੱਲੋਂ ਗ੍ਰਾਂਟ ਜਾਰੀ
ਵਿਧਾਇਕ ਰਜਨੀਸ਼ ਦਹੀਆ ਨੇ ਸਰਬ-ਸੰਮਤੀ ਨਾਲ ਬਣੀ ਪੰਚਾਇਤ ਬਸਤੀ ਭਾਈ ਕੀ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ
Publish Date: Sun, 15 Mar 2026 05:30 PM (IST)
Updated Date: Sun, 15 Mar 2026 05:33 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਵੱਲੋਂ ਆਪਣੇ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿ ਬਸਤੀ ਭਾਈ ਕੀ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਪਿੰਡ ਦਾ ਵਿਕਾਸ ਕਰਵਾਉਣ ਲਈ ਦਿੱਤੀ ਗਈ। ਇਸ ਮੌਕੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਬਹੁਤ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਬਸਤੀ ਭਾਈ ਕੀ ਦੀ ਪੰਚਾਇਤ ਨੂੰ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਲਈ 5 ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਵਿਧਾਇਕ ਦਹੀਆ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਨੂੰ ਲੈ ਕੇ ਉਹ ਖੁਦ ਬਹੁਤ ਤੱਤਪਰ ਹਨ ਅਤੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਉਣ ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਹਲਕੇ ਅੰਦਰ ਪੈਂਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ ਲਈ ਵੀ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਜੋ ਪੰਚਾਇਤ ਸਰਬ-ਸੰਮਤੀ ਨਾਲ ਸਰਪੰਚ ਚੁਣੇਗੀ ਉਸ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਜਿਸ ਨੂੰ ਪੂਰਾ ਕਰਦਿਆਂ ਪਿੰਡਾਂ ਵਿਚ 5-5 ਲੱਖ ਰੁਪਏ ਦੇ ਚੈੱਕ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਬਸਤੀ ਭਾਈ ਕੀ ਦੀ ਸਰਪੰਚ ਮਨਜੀਤ ਕੌਰ, ਬਲਜੀਤ ਕੌਰ ਪੰਚ, ਕਮਲਜੀਤ ਕੌਰ ਪੰਚ, ਸਤਪਾਲ ਸਿੰਘ ਪੰਚ, ਮਹਿੰਗਾ ਸਿੰਘ ਪੰਚ, ਸੁਖਜਿੰਦਰ ਸਿੰਘ ਪੰਚ ਤੋਂ ਇਲਾਵਾ ਪਿੰਡ ਦੇ ਹੋਰ ਆਗੂ ਹਾਜ਼ਰ ਸਨ।