- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਵਿਧਾਇਕ ਫਿਰੋਜਪੁਰ ਦਿਹਾਤੀ ਰਜਨੀਸ਼ ਦਹੀਯਾ ਵੱਲੋਂ ਬਲਾਕ ਘੱਲ ਖੁਰਦ ਅਤੇ ਬਲਾਕ ਫਿਰੋਜ਼ਪੁਰ ਦੀਆਂ ਕੁੱਲ 15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਬੇਰੋਜ਼ਗਾਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚੱਲਦੇ ਹੀ ਅੱਜ ਹਲਕੇ ਦੀਆਂ 6 ਆਂਗਨਵਾੜੀ ਵਰਕਰਾਂ ਅਤੇ 9 ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾਂਦੀ ਹਰ ਇਕ ਸਹੂਲਤ ਨੂੰ ਛੋਟੇ ਤੋਂ ਛੋਟੇ ਨਾਗਰਿਕ ਤੱਕ ਪਹੁੰਚਾਉਣ ਲਈ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਆਂਗਨਵਾੜੀ ਵਰਕਰ ਤੇ ਹੈਲਪਰ ਉਹ ਇਕ ਕੜੀ ਹਨ ਜਿਸ ਨਾਲ ਕਿਸੇ ਵੀ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ ਨਿਯੁਕਤੀ ਪ੍ਰਾਪਤ ਕਰਨ ਵਾਲੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਅੱਜ ਤੋਂ ਸਰਕਾਰ ਦਾ ਇੱਕ ਅਹਿਮ ਅੰਗ ਹਨ ਅਤੇ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀਆਂ ਸਿਹਤ ਸਬੰਧੀ ਸਹੂਲਤਾਂ ਜਾਂ ਸਮਾਜਿਕ ਅਤੇ ਆਰਥਿਕ ਸਬੰਧੀ ਸਹੂਲਤਾਂ ਨੂੰ ਵੱਧ ਤੋਂ ਵੱਧ ਲੋਕਾਂ ਵਿੱਚ ਪ੍ਰਚਾਰ ਕਰ ਕੇ ਅਤੇ ਲੋਕਾਂ ਨੂੰ ਉਸਦਾ ਵੱਧ ਤੋਂ ਵੱਧ ਫਾਇਦਾ ਦੇਣ ਦੇ ਲਈ ਕੰਮ ਕਰਨਗੀਆਂ। ਇਸ ਮੌਕੇ ਸੀਨੀਅਰ ਆਗੂ ਭੁਪਿੰਦਰ ਕੌਰ ਸੰਧੂ, ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ, ਸਰਪੰਚ ਪਿੰਡ ਪਿਆਰੇਆਣਾ ਮਨਦੀਪ ਸਿੰਘ, ਸੀਡੀਪੀਓ ਸੁਖਵਿੰਦਰ ਕੌਰ, ਬਲਾਕ ਕੋਆਰਡੀਨੇਟਰ ਆਂਚਲ ਅਰੋੜਾ ਸੁਪਰਵਾਈਜ਼ਰ ਆਸ਼ਾ ਪਾਲ ਕੌਰ, ਦਰਸ਼ਨ ਕੌਰ ਰਾਜਵਿੰਦਰ ਕੌਰ, ਗੁਰਵਿੰਦਰ ਸਿੰਘ ਸੁਖਬੀਰ ਸਿੰਘ ਆਦਿ ਹਾਜ਼ਰ ਸਨ।