‘ਆਪ’ ਸਰਕਾਰ ਨੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ : ਵਿਧਾਇਕ ਦਹੀਆ ਵਿਧਾਇਕ ਰਜ਼ਨੀਸ਼ ਦਹੀਆ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ
Publish Date: Sun, 23 Aug 2026 05:36 PM (IST)
Updated Date: Sun, 23 Aug 2026 05:36 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਹਲਕਾ ਮਮਦੋਟ ਦੇ ਪਿੰਡ ਸਦਰਦੀਨ ਵਾਲਾ ਵਿਖੇ ਰੰਗਾਂ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਦੀ ਅਗਵਾਈ ਹੇਠ ਇਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਦਹੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਮੁੱਖ ਗਾਰੰਟੀਆਂ ਅਤੇ ਵਿਕਾਸ ਕਾਰਜਾਂ ਦਾ ਵੇਰਵਾ ਸੰਗਤ ਸਾਹਮਣੇ ਰੱਖਿਆ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਦਾ ਦਾਅਵਾ ਕਰਦਿਆਂ ਹਲਕਾ ਮਮਦੋਟ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਨੇ ਪਿੰਡ ਸਦਰਦੀਨ ਵਾਲਾ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਜਨਤਾ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਹੈ। ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਦੱਸਿਆ ਕਿ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਲੱਖਾਂ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸ ਤੋਂ ਇਲਾਵਾ ਮਾਵਾਂ ਧੀਆਂ ਸਤਿਕਾਰ ਯੋਜਨਾ , ਬੇਰੁਜ਼ਗਾਰਾਂ ਲਈ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਾ ਪ੍ਰਬੰਧ ਅਤੇ ਖੇਤੀਬਾੜੀ ਲਈ ਨਹਿਰੀ ਪਾਣੀ ਨੂੰ ਟੇਲਾਂ (ਖੇਤਾਂ) ਤੱਕ ਪਹੁੰਚਾਉਣ ਵਰਗੇ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕ ਕੇ ਸਿੱਖਿਆ ਖੇਤਰ ਦੀ ਕਾਇਆ ਕਲਪ ਕੀਤੀ ਗਈ ਹੈ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਹਾਜ਼ਰੀਨ ਵਿੱਚ ਜ਼ਿਲ੍ਹਾ ਪਰਿਸ਼ਦ ਮੈਂਬਰ ਮੇਜਰ ਸਿੰਘ ਬੁਰਜੀ, ਨਿਰਮਲ ਸਿੰਘ ਗਿੱਲ, ਬੂਟਾ ਸਿੰਘ ਵਾਲਮੀਕ, ਫਿਰੋਜ਼ਪੁਰ ਦਿਹਾਤੀ ਦੇ ਵਾਲਮੀਕ ਸਮਾਜ ਚੇਅਰਮੈਨ ਪਰਮਪਾਲ ਸਿੰਘ ਗਿੱਲ, ਬਲਾਕ ਸੰਮਤੀ ਮੈਂਬਰ ਧਰਮਿੰਦਰ, ਸਰਪੰਚ ਕਾਲਾ ਟਿੱਬਾ, ਸ਼ੇਰਾ ਭਾਵੜਾ, ਬਲਾਕ ਪ੍ਰਧਾਨ ਅਨਾਰ ਸਿੰਘ ਅਤੇ ਸਰਪੰਚ ਵਸਤੀ ਮੁਹੰਮਦ ਸ਼ਾਹ ਅਲੀ ਸ਼ਾਮਲ ਸਨ। ਇਸ ਤੋਂ ਇਲਾਵਾ ਗੁਰਸਿਮਰਨ ਸਿੰਘ ਭੁੱਲਰ, ਮਲਕੀਤ ਸਿੰਘ ਸਰਪੰਚ, ਲਵਪ੍ਰੀਤ ਸਿੰਘ ਮੈਂਬਰ ਪੰਚਾਇਤ, ਗੁਰਬਚਨ ਸਿੰਘ ਮੈਂਬਰ ਪੰਚਾਇਤ, ਗੁਰਨਾਮ ਸਿੰਘ ਮੈਂਬਰ ਪੰਚਾਇਤ, ਪਰਮਜੀਤ ਸਿੰਘ ਮੈਂਬਰ ਪੰਚਾਇਤ, ਜੰਡ ਸਿੰਘ ਮੈਂਬਰ ਪੰਚਾਇਤ, ਅੰਗਰੇਜ਼ ਸਿੰਘ ਭੁੱਲਰ ਅਤੇ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ।