- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਜਨੀਸ਼ ਦਹੀਆ ਵੱਲੋਂ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਗਤੀ ਲਈ ਪੰਜਾਬ ਸਰਕਾਰ ਦਾ ਧੰਨਵਾਦ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਵਿਚ ਸੀਵਰੇਜ ਅਤੇ ਵਾਟਰ ਸਪਲਾਈ ਦੇ ਵਿਕਾਸ ਕਾਰਜਾਂ ਨੂੰ ਮਿਲ ਰਹੀ ਗਤੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਮਮਦੋਟ ਵਿਖੇ ਪਹਿਲਾਂ ਸੀਵਰੇਜ ਦੀ ਸਹੂਲਤ ਨਾ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਮਮਦੋਟ ਵਿਖੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਹਿੱਤ ਸਵੱਛ ਭਾਰਤ ਮਿਸ਼ਨ 2.0 ਪ੍ਰੋਜੈਕਟ ਅਧੀਨ 19.62 ਕਰੋੜ ਰੁਪਏ ਦਿੱਤੇ ਗਏ ਅਤੇ ਇਹ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਅੱਜ ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੀ ਸਰਪ੍ਰਸਤੀ ਹੇਠ ਅਤੇ ਡਾ. ਸੰਨੀ ਸਿੰਘ ਆਹਲੂਵਾਲੀਆ ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਚੰਡੀਗੜ੍ਹ ਦੇ ਯਤਨਾਂ ਸਦਕਾ ਮਮਦੋਟ ਵਿਖੇ ਮੇਨ ਸੀਵਰ, ਮੇਨ ਪੰਪਿੰਗ ਸਟੇਸ਼ਨ ਤੇ 2 ਐੱਮ.ਐੱਲ.ਡੀ. ਸੀਵਰੇਜ਼ ਟਰੀਟਮੈਂਟ ਪਲਾਂਟ ਦੇ ਕੰਮਾਂ ਨੂੰ ਮੁਕੰਮਲ ਹੋਣ ਉਪਰੰਤ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਪ੍ਰੋਜੈਕਟ ਅਧੀਨ 6.34 ਕਿਲੋਮੀਟਰ ਮੇਨ ਸੀਵਰ, 2800 ਮੀਟਰ ਡੀ.ਆਈ. ਕੇ-7 ਰਾਈਜ਼ਿੰਗ ਮੇਨ, 1 ਨੰਬਰ ਮੇਨ ਪੰਪਿੰਗ ਸਟੇਸ਼ਨ ਅਤੇ 2 ਐੱਮ.ਅੱਲ.ਡੀ. ਸਮਰੱਥਾ ਦਾ ਸੀਵਰੇਜ਼ ਟਰੀਟਮੈਂਟ ਪਲਾਂਟ ਬਣਾਇਆ ਗਿਆ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਦੇ ਨਾਲ ਮਮਦੋਟ ਨਿਵਾਸੀਆਂ ਨੂੰ ਸੀਵਰੇਜ਼ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਵਾਟਰ ਸਪਲਾਈ ਸਕੀਮ ਤਹਿਤ ਮਮਦੋਟ ਵਿਖੇ ਵਾਟਰ ਸਪਲਾਈ ਸਕੀਮ ਚੱਲ ਰਹੀ ਹੈ ਅਤੇ ਮੌਕੇ ਤੇ 10 ਕਿਲੋਮੀਟਰ ਲਾਈਨ (ਏ.ਸੀ ਅਤੇ ਪੀ.ਵੀ.ਸੀ ਪਾਈਪ) ਅਤੇ 2 ਨੰਬਰ ਟਿਊਬਵੈੱਲ ਲੱਗੇ ਹੋਏ ਹਨ ਹੁਣ ਮਮਦੋਟ ਦੀ ਅਬਾਦੀ ਵੱਧਣ ਕਾਰਣ ਵਾਟਰ ਸਪਲਾਈ ਸਕੀਮ ਵਿੱਚ ਵਿਸਥਾਰ ਕਰਨ ਅਤੇ ਪਹਿਲਾਂ ਤੋਂ ਲੱਗੀ ਏ.ਸੀ ਅਤੇ ਪੀ.ਵੀ.ਸੀ ਪਾਈਪਾਂ ਨੂੰ ਡੀ.ਆਈ ਪਾਈਪਾ ਵਿੱਚ ਤਬਦੀਲ ਕਰਨ ਹਿੱਤ, ਅਮਰੂਤ 2.0 ਟਰੈਂਚ-1 ਅਧੀਨ 5.21 ਕਰੋੜ ਰੁਪਏ ਦਾ ਕੰਮ ਅਲਾਟ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਇਹ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ ਅਤੇ ਇਹ ਕੰਮ 18 ਅਪ੍ਰੈਲ 2027 ਤੱਕ ਮੁਕੰਮਲ ਹੋ ਜਾਵੇਗਾ। ਰਜਨੀਸ਼ ਦਹੀਯਾ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਮਮਦੋਟ ਦੇ ਵਸਨੀਕਾਂ ਨੂੰ ਸਾਫ਼ ਪਾਣੀ ਦੀ ਸਪਲਾਈ ਅਤੇ ਸੀਵਰੇਜ ਨਿਕਾਸੀ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਇਸ ਮੌਕੇ ਐਕਸੀਐਨ ਪ੍ਰਿਤਪਾਲ ਸਿੰਘ, ਐਸਡੀਓ ਗੁਲਸ਼ਨ ਗਰੋਵਰ, ਜੇਈ ਵਿਕੇਸ਼ ਕੁਮਾਰ ਆਦਿ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।