ਵਿਧਾਇਕ ਭੁੱਲਰ ਵੱਲੋਂ ਮੁਲਤਾਨੀ ਗੇਟ ਵਿਖ਼ੇ ਸ਼ਹੀਦ ਭਗਤ ਸਿੰਘ ਦੇ ਆਦਮਕੱਦ ਬੁੱਤ ਦਾ ਉਦਘਾਟਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁਲਤਾਨੀ ਗੇਟ ਵਿਖ਼ੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਆਦਮਕੱਦ ਬੁੱਤ ਦਾ ਉਦਘਾਟਨ
Publish Date: Mon, 28 Sep 2026 06:39 PM (IST)
Updated Date: Mon, 28 Sep 2026 06:42 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਅੱਜ ਫਿਰੋਜ਼ਪੁਰ ਸ਼ਹਿਰ ਦੇ ਇਤਿਹਾਸਕ ਮੁਲਤਾਨੀ ਗੇਟ ਚੌਂਕ ਵਿਖ਼ੇ ਸ਼ਹੀਦ-ਏ -ਆਜ਼ਮ ਸਰਦਾਰ ਭਗਤ ਸਿੰਘ ਦੇ ਆਦਮਕੱਦ ਬੁੱਤ ਦਾ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸ਼ੁੱਭ ਉਦਘਾਟਨ ਕੀਤਾ ਗਿਆ। ਉਦਘਾਟਨ ਮੌਕੇ ਸ਼ਹੀਦ-ਏ -ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਨਮਨ ਕਰਦਿਆਂ ਵਿਧਾਇਕ ਰਣਬੀਰ ਭੁੱਲਰ ਨੇ ਇਸ ਮੌਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਕੁਰਬਾਨ ਕਰਨ ਵਾਲੇ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਸਦਾ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੇ ਸੁਪਨਿਆਂ ਦਾ ਰੰਗਲਾ ਅਤੇ ਖੁਸ਼ਹਾਲ ਪੰਜਾਬ ਸਿਰਜਣ ਲਈ ਪੰਜਾਬ ਸਰਕਾਰ ਅਤੇ ਅਸੀਂ ਪੂਰੀ ਤਨਦੇਹੀ ਨਾਲ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਅੰਦਰ ਲਗਾਤਾਰ ਵਿਕਾਸ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਦੇ ਸੁੰਦਰੀਕਰਨ ਅਤੇ ਵਿਕਾਸ ਦੀ ਇਹ ਲੜੀ ਨਿਰੰਤਰ ਲਗਾਤਾਰ ਜਾਰੀ ਰਹੇਗੀ ਅਤੇ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ, ਇਸੇ ਤਹਿਤ ਸ਼ਹਿਰ ਅੰਦਰ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੋਕੇ ਹੋਰਨਾਂ ਤੋਂ ਇਲਾਵਾ ਰਾਜਬਹਾਦੁਰ ਸਿੰਘ ਗਿੱਲ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ, ਹਰਮੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ, ਸੁਖਚੈਨ ਸਿੰਘ ਖਾਈ ਮੈਂਬਰ ਬਲਾਕ ਸੰਮਤੀ, ਲਖਵਿੰਦਰ ਸਿੰਘ ਕੌਂਸਲਰ,ਨਰੇਸ਼ ਕੰਤੋੜ ਕੌਸਲਰ, ਮੇਜਰ ਸਿੰਘ ਕੌਂਸਲਰ,ਐਲਵਿਨ ਭੱਟੀ, ਬੋਹੜ ਸਿੰਘ ਮੈਂਬਰ ਜ਼ਿਲ੍ਹਾ ਪਰੀਸ਼ਦ, ਗੁਰਭੇਜ ਸਿੰਘ ਅਤੇ ਹੋਰ ਵੀ ਹਾਜ਼ਰ ਸਨ।